ਵਿਧਾਨ ਸਭਾ ਵਿਸ਼ੇਸ਼ ਇਜਲਾਸ: ਧਿਆਨ ਦਿਵਾਊ ਮਤੇ ਨਾਲ ਸ਼ੁਰੂ ਹੋਈ ਸਦਨ ਦੀ ਕਾਰਵਾਈ
.jpeg)
ਚੰਡੀਗੜ੍ਹ, 11 ਜੁਲਾਈ- ਅੱਜ (11 ਜੁਲਾਈ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਧਿਆਨ ਦਿਵਾਊ ਮਤੇ ਨਾਲ ਸ਼ੁਰੂ ਹੋ ਗਈ ਹੈ। ਅੱਜ ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ’ਤੇ ਇਕ ਮਹੱਤਵਪੂਰਨ ਖਰੜਾ ਬਿੱਲ ਪੇਸ਼ ਕਰੇਗੀ। ਇਸ ਤੋਂ ਇਲਾਵਾ ਡੈਮਾਂ ਦੀ ਸੁਰੱਖਿਆ ਤੋਂ ਸੀ.ਆਈ.ਐਸ.ਐਫ਼. ਨੂੰ ਹਟਾਉਣ ਸੰਬੰਧੀ 5 ਬਿੱਲ ਪੇਸ਼ ਕੀਤੇ ਜਾਣਗੇ।
ਦੱਸ ਦੇਈਏ ਕਿ ਸੈਸ਼ਨ ਪੂਰੀ ਤਰ੍ਹਾਂ ਹੰਗਾਮੇਦਾਰ ਹੋਣ ਦੀ ਉਮੀਦ ਹੈ। ਵਿਰੋਧੀ ਪਾਰਟੀਆਂ ਕਾਨੂੰਨ ਵਿਵਸਥਾ, ਲੈਂਡ ਪੂਲਿੰਗ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਮੁੱਦਿਆਂ ’ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਵਿਚ ਹਨ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਵਿਰੋਧੀ ਧਿਰ ਨੂੰ ਸਾਰੇ ਜਵਾਬ ਦਿੱਤੇ ਜਾਣਗੇ ਤੇ ਬੇਅਦਬੀ ’ਤੇ ਕਾਨੂੰਨ ਸਾਰੀਆਂ ਪਾਰਟੀਆਂ ਦੇ ਸਲਾਹ-ਮਸ਼ਵਰੇ ਤੋਂ ਬਾਅਦ ਹੀ ਬਣਾਇਆ ਜਾਵੇਗਾ। ਕਾਨੂੰਨ ਪਾਸ ਕਰਕੇ ਸਲਾਹਕਾਰ ਕਮੇਟੀ ਨੂੰ ਭੇਜਿਆ ਜਾਵੇਗਾ।
ਵਿਧਾਇਕ ਕਰਮਬੀਰ ਸਿੰਘ ਘੁੰਮਣ ਦਸੂਹਾ ਬੱਸ ਅੱਡੇ ਦੀ ਮਾੜੀ ਹਾਲਤ ਦਾ ਮੁੱਦਾ ਉਠਾਉਣਗੇ। ਇਸ ਤੋਂ ਬਾਅਦ 5 ਵਿਭਾਗਾਂ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ।
ਇਨ੍ਹਾਂ ਵਿਚ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ, ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ, ਪੰਜਾਬ ਦੁਕਾਨਾਂ ਅਤੇ ਵਪਾਰਕ ਸਥਾਪਨਾ ਸੋਧ ਬਿੱਲ 2025, ਪੰਜਾਬ ਲੇਬਰ ਵੈਲਫੇਅਰ ਫੰਡ ਸੋਧ ਬਿੱਲ 2025, ਅਤੇ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ ਪੰਜਾਬ ਸੋਧ ਬਿੱਲ 2025 ਸ਼ਾਮਿਲ ਹਨ।