15 ਜੁਲਾਈ ਤੱਕ ਵਧਿਆ ਵਿਸ਼ੇਸ਼ ਇਜਲਾਸ ਦਾ ਸਮਾਂ

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸ ਵਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦਾ ਸਮਾਂ 15 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ। ਵਿਰੋਧੀ ਧਿਰ ਕਾਂਗਰਸ ਵਲੋਂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਪੀਕਰ ਦੀ ਬੈੱਲ ’ਚ ਆ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।