JALANDHAR WEATHER

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨਾਂ ’ਤੇ ਐਫ਼. ਆਈ. ਆਰ. ਦਰਜ

ਚੰਡੀਗੜ੍ਹ, 11 ਜੁਲਾਈ (ਕਪਿਲ ਵਧਵਾ)- ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਸ਼ਿਕਾਇਤ ’ਤੇ ਚੰਡੀਗੜ੍ਹ ਸਾਈਬਰ ਕ੍ਰਾਈਮ ਪੁਲਿਸ ਨੇ ਜਾਅਲਸਾਜ਼ੀ ਅਤੇ ਮਾਣਹਾਨੀ ਦੇ ਦੋਸ਼ਾਂ ਹੇਠ ਇਕ ਐਫ. ਆਈ. ਆਰ. ਦਰਜ ਕੀਤੀ ਹੈ। 3 ਜੁਲਾਈ ਨੂੰ ਕਾਂਗਰਸ ਦੇ ਸੀਨੀਅਰ ਆਗੂ ਵਲੋਂ ਦਿੱਤੀ ਗਈ ਸ਼ਿਕਾਇਤ ਵਿਚ ਉਨ੍ਹਾਂ ਦੱਸਿਆ ਕਿ ਉਹ ਵਿਰੋਧੀ ਧਿਰ ਦੇ ਆਗੂ ਹੋਣ ਦੇ ਨਾਤੇ ਸੰਵਿਧਾਨਕ ਅਹੁਦੇ ’ਤੇ ਹਨ ਅਤੇ ਪੱਤਰਕਾਰਾਂ ਨੂੰ ਉਨ੍ਹਾਂ ਵਲੋਂ ਦਿੱਤੇ ਗਏ ਬਿਆਨਾਂ ਵਾਲੀ ਵੀਡੀਓ ਵਿਚ ਹੇਰਾ ਫੇਰੀ ਕਰ ਜਾਅਲਸਾਜ਼ੀ ਕੀਤੀ ਗਈ ਹੈ।

ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਨੂੰ ਇਹ ਵੀ ਦੱਸਿਆ ਕਿ ਵਿਜੀਲੈਂਸ ਬਿਊਰੋ ਵਲੋਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਦਰਜ ਕੀਤੀ ਗਈ ਇਕ ਐਫ. ਆਈ. ਆਰ. ਦੇ ਸੰਬੰਧੀ ਅਧਿਕਾਰੀਆਂ ਵਲੋਂ ਵਿਧਾਇਕਾ ਗਨੀਵ ਕੌਰ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ ਵਿਖੇ ਘੁਸਪੈਠ ਵੀ ਕੀਤੀ ਗਈ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਇਹ ਵੀ ਕਿਹਾ ਕਿ ਮੌਜੂਦਾ ਸਰਕਾਰ ਦੇ ਵਿੱਤ ਮੰਤਰੀ ਸਮੇਤ ਹੋਰਨਾਂ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਉਨ੍ਹਾਂ ਦੇ ਬਿਆਨਾਂ ਸੰਬੰਧੀ ਛੇੜ- ਛਾੜ ਵਾਲੀ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ’ਤੇ ਅਪਲੋਡ ਕੀਤਾ ਗਿਆ।

ਇਨ੍ਹਾਂ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਚੰਡੀਗੜ੍ਹ ਪੁਲਿਸ ਨੇ ਅੱਜ ਸਵੇਰ ਇਕ ਐਫ. ਆਈ. ਆਰ. ਦਰਜ ਕਰ ਲਈ ਹੈ ਪਰ ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਅਧਿਕਾਰੀਆਂ ਵਲੋਂ ਕਿਸੇ ਵਿਅਕਤੀ ਨੂੰ ਨਾਮਜ਼ਦ ਕੀਤੇ ਜਾਣ ਬਾਰੇ ਕੋਈ ਅਧਿਕਾਰਤ ਜਾਣਕਾਰੀ ਫਿਲਹਾਲ ਸਾਂਝੀ ਨਹੀਂ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ