ਸੜਕ ਹਾਦਸੇ ’ਚ ਪਤੀ, ਪਤਨੀ ਦੀ ਮੌਕੇ ’ਤੇ ਹੋਈ ਮੌਤ

ਪਾਤੜਾਂ, (ਪਟਿਆਲਾ), 11 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਪਾਤੜਾਂ ਸ਼ਹਿਰ ਦੇ ਹਾਮਝੇੜੀ ਬਾਈਪਾਸ ’ਤੇ ਹੋਏ ਸੜਕ ਹਾਦਸੇ ’ਚ ਪਤੀ, ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਇਕ ਲੜਕੀ ਅਤੇ ਇਕ ਛੋਟੀ ਬੱਚੀ ਜ਼ਖ਼ਮੀ ਹੋ ਗਈਆਂ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ਤੋਂ ਸਾਰੇ ਜਣੇ ਇਕੋ ਮੋਟਰਸਾਈਕਲ ’ਤੇ ਸਵਾਰ ਹੋ ਕੇ ਜ਼ਿਲ੍ਹਾ ਫਤਿਆਬਾਦ ਹਰਿਆਣਾ ਰਾਜ ਦੇ ਪਿੰਡ ਜਾਲਕੀਆਂ ਜਾ ਰਹੇ ਸਨ ਕਿ ਪਾਤੜਾਂ ਸ਼ਹਿਰ ਦੇ ਹਾਮਝੇੜੀ ਬਾਈਪਾਸ ’ਤੇ ਬੱਸ ਨਾਲ ਟੱਕਰ ਹੋ ਗਈ, ਜਿਸ ਵਿਚ ਪਤੀ, ਪਤਨੀ ਦੀ ਮੌਕੇ ’ਤੇ ਮੌਤ ਹੋ ਗਈ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਪ੍ਰੀਤਮ ਸਿੰਘ ਅਤੇ ਉਸ ਦੀ ਪਤਨੀ ਅਮਰਪ੍ਰੀਤ ਕੌਰ ਵਜੋਂ ਹੋਈ ਹੈ, ਜਦੋਂ ਕਿ ਜ਼ਖਮੀਆਂ ’ਚ ਅਮਨਪ੍ਰੀਤ ਕੌਰ ਅਤੇ ਛੋਟੀ ਬੱਚੀ ਪਿ੍ਸੀਆ ਸ਼ਾਮਿਲ ਹੈ, ਜਿਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।