ਦਿਲਜੀਤ ਦੋਸਾਂਝ ਦੇ ਹੱਕ ਵਿਚ ਆਏ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸਦਨ ਵਿਚ ਦਿਲਜੀਤ ਦੋਸਾਂਝ ਦੇ ਹੱਕ ਵਿਚ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਗਾਮ ਦੀ ਦੁਖਦਾਈ ਘਟਨਾ ਤੋਂ ਬਹੁਤ ਪਹਿਲਾਂ ਉਨ੍ਹਾਂ ਦੀ ਫ਼ਿਲਮ ਬਣੀ ਸੀ, ਜਿਸ ’ਚ ਪਾਕਿਸਤਾਨੀ ਕਲਾਕਾਰ ਸੀ ਪਰ ਸਾਨੂੰ ਗੱਦਾਰ ਕਿਹਾ ਜਾ ਰਿਹਾ ਹੈ, ਕੀ ਹੁਣ ਤੁਸੀਂ ਸਾਨੂੰ ਦੇਸ਼ ਭਗਤੀ ਦੇ ਸਰਟੀਫਿਕੇਟ ਵੰਡੋਗੇ। ਇਸ ਦੌਰਾਨ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਮੁੜ ਆਹਮੋ-ਸਾਹਮਣੇ ਹੋ ਗਏ।