ਸਦਨ ’ਚ ਪ੍ਰਤਾਪ ਸਿੰਘ ਬਾਜਵਾ ਤੇ ਮੁੱਖ ਮੰਤਰੀ ਹੋਏ ਆਹਮੋ ਸਾਹਮਣੇ

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸਦਨ ’ਚ ਮੁੱਖ ਮੰਤਰੀ ਦੇ ਸੰਬੋਧਨ ਦੌਰਾਨ ਪ੍ਰਤਾਪ ਸਿੰਘ ਬਾਜਵਾ ਤੇ ਮੁੱਖ ਮੰਤਰੀ ਮੁੜ ਆਹਮੋ ਸਾਹਮਣੇ ਹੋ ਗਏ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਤੁਹਾਡੀਆਂ ਮਾੜੀਆਂ ਕਾਰਗੁਜ਼ਾਰੀਆਂ ਕਰਕੇ ਸਿਆਸਤ ਵਿਚ ਆਏ ਹਾਂ। ਇਸ ਦਾ ਜਵਾਬ ਦਿੰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਇਸ ਤਰ੍ਹਾਂ ਡਰਾਮੇਬਾਜ਼ੀਆਂ ਨਾਲ ਕੰਮ ਨਹੀਂ ਚੱਲਣਾ। ਸਦਨ ’ਚ ਮੁੱਖ ਮੰਤਰੀ ਦੀ ਉਸ ਟਿੱਪਣੀ ਮਗਰੋਂ ਵੱਡਾ ਰੌਲਾ ਰੱਪਾ ਪੈ ਗਿਆ ਜਦੋਂ ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ ਸਾਹਿਬ ਅਜੇ 12 ਵਜੇ ਹਨ ਤੁਹਾਨੂੰ ਬੋਲਣ ਦਾ ਟਾਈਮ ਦਿੱਤਾ ਜਾਵੇਗਾ, ਜਿਸ ਦੇ ਜਵਾਬ ’ਚ ਬਾਜਵਾ ਨੇ ਇਤਰਾਜ਼ ਕੀਤਾ ਅਤੇ ਇਸ ਮਗਰੋਂ ਸਦਨ ’ਚ ਭਾਰੀ ਰੌਲਾ ਰੱਪਾ ਪੈ ਰਿਹਾ ਹੈ।