ਬੀ.ਬੀ.ਐਮ.ਬੀ. ਤੋਂ ਸੀ.ਆਈ.ਐਸ.ਐਫ਼. ਹਟਾਉਣ ਦਾ ਮਤਾ ਵਿਧਾਨਸਭਾ ’ਚ ਪਾਸ

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਬੀ.ਬੀ.ਐਮ.ਬੀ. ਤੋਂ ਸੀ.ਆਈ.ਐਸ.ਐਫ਼. ਕਰਮਚਾਰੀਆਂ ਦੀ ਤਾਇਨਾਤੀ ਹਟਾਉਣ ਦਾ ਲਿਆਂਦਾ ਮਤਾ ਸਦਨ ਵਿਚ ਪਾਸ ਕਰ ਦਿੱਤਾ ਗਿਆ। ਸਦਨ ਵਲੋਂ ਸਰਬ ਸੰਮਤੀ ਨਾਲ ਸਿਫਾਰਿਸ਼ ਕੀਤੀ ਗਈ ਸੀ ਕਿ ਮਾਮਲਾ ਭਾਰਤ ਸਰਕਾਰ ਨਾਲ ਸੰਬੰਧਿਤ ਮੰਤਰਾਲਿਆਂ ਕੋਲ ਉਠਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਬੀ.ਬੀ.ਐਮ.ਬੀ. ਨੂੰ ਬੇਨਤੀ ਕੀਤੀ ਜਾਵੇ ਕਿ ਭਾਖੜਾ ਡੈਮ ਪ੍ਰੋਜੈਕਟਾਂ ਅਤੇ ਬੀ.ਬੀ.ਐਮ.ਬੀ. ਦੇ ਹੋਰ ਹਾਈਡਰੋ ਪ੍ਰੋਜੈਕਟਾਂ ’ਤੇ ਸੀ.ਆਈ.ਐਸ.ਐਫ਼. ਕਰਮਚਾਰੀ ਤਾਇਨਾਤ ਨਾ ਕੀਤੇ ਜਾਣ।