ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਬਿੱਲ ਸਰਬ ਸੰਮਤੀ ਨਾਲ ਪਾਸ
ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਬਿੱਲ 2025 ਸਦਨ ’ਚ ਪੇਸ਼ ਕੀਤਾ ਗਿਆ, ਜਿਸ ਨੂੰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਪੰਜਾਬ ਲੇਬਰ ਵੈਲਫੇਅਰ ਫੰਡ ਸੋਧਨਾ ਬਿੱਲ 2025 ਵੀ ਸਦਨ ਵਿਚ ਮੰਤਰੀ ਤਰਨਪ੍ਰੀਤ ਸਿੰਘ ਸੋਂਧ ਵਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਵੀ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ।