JALANDHAR WEATHER

ਦੀ ਪ੍ਰੀਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲਜ਼ ਪੰਜਾਬ ਸੋਧਨਾ ਬਿੱਲ ਖੁੱਡੀਆਂ ਵਲੋਂ ਪੇਸ਼

ਚੰਡੀਗੜ੍ਹ, 11 ਜੁਲਾਈ (ਵਿਕਰਮ ਮਾਨ)-ਦੀ ਪ੍ਰੀਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲਜ਼ ਪੰਜਾਬ ਸੋਧਨਾ ਬਿੱਲ 2025 ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਪੇਸ਼ ਕੀਤਾ ਗਿਆ, ਜਿਸਨੂੰ ਸਦਨ ਵਲੋਂ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ l  ਇਸ ਤੋਂ ਪਹਿਲਾਂ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਬਿੱਲ 2025 ਸਦਨ ’ਚ ਪੇਸ਼ ਕੀਤਾ ਗਿਆ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਪੰਜਾਬ ਲੇਬਰ ਵੈਲਫੇਅਰ ਫੰਡ ਸੋਧਨਾ ਬਿੱਲ 2025 ਵੀ ਸਦਨ ਵਿਚ ਮੰਤਰੀ ਤਰਨਪ੍ਰੀਤ ਸਿੰਘ ਸੋਂਧ ਵਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਵੀ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ਦੱਸ ਦਈਏ ਕਿ ਅੱਜ ਬੀ.ਬੀ.ਐਮ.ਬੀ. ਤੋਂ ਸੀ.ਆਈ.ਐਸ.ਐਫ਼. ਕਰਮਚਾਰੀਆਂ ਦੀ ਤਾਇਨਾਤੀ ਹਟਾਉਣ ਦਾ ਲਿਆਂਦਾ ਮਤਾ ਸਦਨ ਵਿਚ ਪਾਸ ਕਰ ਦਿੱਤਾ ਗਿਆ। ਸਦਨ ਵਲੋਂ ਸਰਬਸੰਮਤੀ ਨਾਲ ਸਿਫਾਰਿਸ਼ ਕੀਤੀ ਗਈ ਸੀ ਕਿ ਮਾਮਲਾ ਭਾਰਤ ਸਰਕਾਰ ਨਾਲ ਸੰਬੰਧਿਤ ਮੰਤਰਾਲਿਆਂ ਕੋਲ ਉਠਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਬੀ.ਬੀ.ਐਮ.ਬੀ. ਨੂੰ ਬੇਨਤੀ ਕੀਤੀ ਜਾਵੇ ਕਿ ਭਾਖੜਾ ਡੈਮ ਪ੍ਰੋਜੈਕਟਾਂ ਅਤੇ ਬੀ.ਬੀ.ਐਮ.ਬੀ. ਦੇ ਹੋਰ ਹਾਈਡਰੋ ਪ੍ਰੋਜੈਕਟਾਂ ’ਤੇ ਸੀ.ਆਈ.ਐਸ.ਐਫ਼. ਕਰਮਚਾਰੀ ਤਾਇਨਾਤ ਨਾ ਕੀਤੇ ਜਾਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ