JALANDHAR WEATHER

ਪਿੰਡ ਗੰਗੋਹਰ ਦੇ ਮਨਰੇਗਾ ਮਜ਼ਦੂਰਾਂ ਨੇ ਕੰਮ ਨਾ ਮਿਲਣ 'ਤੇ ਬੀ. ਡੀ. ਪੀ. ਓ. ਦਫਤਰ ਮੂਹਰੇ ਕੀਤਾ ਰੋਸ ਪ੍ਰਦਰਸ਼ਨ

ਮਹਿਲ ਕਲਾਂ,11 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਗੰਗੋਹਰ (ਬਰਨਾਲਾ) ਦੇ ਮਨਰੇਗਾ ਮਜ਼ਦੂਰਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਬੀ. ਡੀ. ਪੀ. ਓ. ਦਫ਼ਤਰ ਮਹਿਲ ਕਲਾਂ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ।  ਮਜ਼ਦੂਰਾਂ ਨੇ ਕਿਹਾ ਕਿ ਪਿੰਡ ਗੰਗੋਹਰ ਵਿਚ ਛੱਪੜ ਦੀ ਸੁਧਾਰ ਸਕੀਮ ਲਈ ਬਣੇ ਐਸਟੀਮੇਟ ਤਹਿਤ ਕੰਮ ਕਰਵਾਉਣ ਦੀ ਬਜਾਏ ਮਜ਼ਦੂਰਾਂ ਤੋਂ ਗੰਦੇ ਪਾਣੀ ਵਾਲੀਆਂ ਨਾਲੀਆਂ ਸਾਫ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਮਜ਼ਦੂਰ ਆਗੂਆਂ ਖੁਸ਼ੀਆ ਸਿੰਘ, ਕੌਰ ਸਿੰਘ ਕਲਾਲ ਮਾਜਰਾ, ਸਮਾਜ ਸੇਵੀ ਭਾਨ ਸਿੰਘ ਜੱਸੀ, ਡਾ: ਅਮਰਜੀਤ ਸਿੰਘ ਕੁੱਕੂ ਨੇ ਕਿਹਾ ਕਿ ਇਹ ਮਜ਼ਦੂਰਾਂ ਨਾਲ ਸ਼ਰੇਆਮ ਧੱਕਾ ਹੈ ਅਤੇ ਇਸ ਦੇ ਨਾਲ ਹੀ ਬਾਹਰਲੇ ਪਿੰਡ ਤੋਂ ਮੇਟ ਲਾ ਕੇ ਪਿੰਡ ਦੇ ਮਜ਼ਦੂਰਾਂ ਤੋਂ ਕੰਮ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਸਪੱਸ਼ਟ ਕਿਹਾ ਕਿ ਮਨਰੇਗਾ ਮਜ਼ਦੂਰਾਂ ਨਾਲ ਇਸ ਧੱਕੇਸ਼ਾਹੀ ਨੂੰ ਕਿਸੇ ਵੀ ਸੂਰਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੀ. ਡੀ. ਪੀ. ਓ.  ਸੁਖਜਿੰਦਰ ਸਿੰਘ ਨੇ ਆਗੂਆਂ ਨਾਲ ਮਜ਼ਦੂਰਾਂ ਦੀਆਂ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਮਨਰੇਗਾ ਮਜ਼ਦੂਰਾਂ ਤੋਂ ਨਾਲੀਆਂ ਦੀ ਸਫਾਈ ਦੀ ਥਾਂ ਛੱਪੜ ਦੇ ਬਣੇ ਐਸਟੀਮੇਟ ਅਨੁਸਾਰ ਹੀ ਕੰਮ ਲਿਆ ਜਾਵੇਗਾ ਅਤੇ ਬਾਹਰਲੇ ਮੇਟ ਦੀ ਬਜਾਏ ਪਿੰਡ ਦੇ ਹੀ ਕਿਸੇ ਯੋਗ ਵਿਅਕਤੀ ਨੂੰ ਮੇਟ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਹੋਰ ਸਮੱਸਿਆਵਾਂ ਨੂੰ ਵੀ ਤੁਰੰਤ ਹੱਲ ਕਰਨ ਲਈ ਮਨਰੇਗਾ ਸੈੱਲ ਨੂੰ ਹਦਾਇਤਾਂ ਜਾਰੀ ਕੀਤੀਆਂਹਨ। ਇਸ ਦੌਰਾਨ ਮਜ਼ਦੂਰ ਆਗੂਆਂ ਨੇ ਸਪੱਸ਼ਟ ਕਿਹਾ ਕਿ ਜੇਕਰ ਮਨਰੇਗਾ ਕਾਮਿਆਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਗਲੇ ਦਿਨਾਂ ਵਿਚ ਇਲਾਕੇ ਦੇ ਮਜ਼ਦੂਰਾਂ ਨੂੰ ਨਾਲ ਲੈ ਕੇ ਤਿੱਖੇ ਸੰਘਰਸ਼ ਦਾ ਬਿਗੁਲ ਵਜਾਇਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ