JALANDHAR WEATHER

ਫ਼ਿਰੋਜ਼ਪੁਰ ਦੇ ਵਕੀਲ ਅਤੇ ਉਸ ਦੇ ਲੜਕੇ ਨੂੰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਗੈਂਗ ਵਲੋਂ ਜਾਨੋਂ ਮਾਰਨ ਦੀ ਧਮਕੀ

ਫ਼ਿਰੋਜ਼ਪੁਰ, 11 ਜੁਲਾਈ (ਰਾਕੇਸ਼ ਚਾਵਲਾ, ਸੁਖਵਿੰਦਰ ਸਿੰਘ)- ਜ਼ਿਲ੍ਹਾ ਕਚਹਿਰੀ ਫ਼ਿਰੋਜ਼ਪੁਰ ਦੇ ਵਕੀਲ ਸ਼ਾਮ ਸੁੰਦਰ ਮੌਂਗਾ ਅਤੇ ਉਸ ਦੇ ਬੇਟੇ ਮਾਣਕ ਮੌਂਗਾ ਨੂੰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਗੈਂਗ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਦੱਸਣਯੋਗ ਹੈ ਕਿ ਵਕੀਲ ਸ਼ਾਮ ਸੁੰਦਰ ਮੌਂਗਾ ਵਲੋਂ ਮੁਲਜ਼ਮ ਸੁਖਦੇਵ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਬਸਤੀ ਨਿਜ਼ਾਮਦੀਨ ਫ਼ਿਰੋਜ਼ਪੁਰ ਵਿਰੁੱਧ ਚੈੱਕ ਅਤੇ ਪ੍ਰਾਪਰਟੀ ਬਾਬਤ ਕੇਸ ਕੀਤਾ ਹੋਇਆ ਸੀ, ਜਿਸ ਦੇ ਚਲਦਿਆਂ ਕੇਸ ਵਾਪਸ ਲੈਣ ਲਈ ਵਕੀਲ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਪੁਲਿਸ ਨੇ ਸੁਖਦੇਵ ਸਿੰਘ ਸਮੇਤ 6 ਖ਼ਿਲਾਫ ਮਾਮਲਾ ਦਰਜ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ