ਪੰਜਾਬੀ ਫਿਲਮ ਸਰਬਾਲਾ ਜੀ ਦੀ ਟੀਮ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 11 ਜੁਲਾਈ (ਹਰਮਿੰਦਰ ਸਿੰਘ)-18 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ ਸਰਬਾਲਾ ਜੀ ਦੀ ਟੀਮ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਅਤੇ ਫਿਲਮ ਦੀ ਸਫਲਤਾ ਦੀ ਅਰਦਾਸ ਕੀਤੀ ਗਈ। ਇਸ ਟੀਮ ਵਿਚ ਗਿੱਪੀ ਗਰੇਵਾਲ ਤੋਂ ਇਲਾਵਾ ਐਮੀ ਵਿਰਕ, ਸਰਗੁਨ ਮਹਿਤਾ, ਨਿਮਰਤ ਖਹਿਰਾ, ਗੁੱਗੂ ਗਿੱਲ ਵੀ ਮੌਜੂਦ ਸਨ। ਇਸ ਦੌਰਾਨ ਗੱਲਬਾਤ ਕਰਦਿਆਂ ਫਿਲਮ ਅਦਾਕਾਰ ਗਿੱਪੀ ਗਰੇਵਾਲ ਨੇ ਕਿਹਾ ਕਿ ਉਹ ਫਿਲਮ ਦੀ ਸਫਲਤਾ ਦੀ ਅਰਦਾਸ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਇਹ ਫਿਲਮ ਦਰਸ਼ਕਾਂ ਨੂੰ ਬਹੁਤ ਪਸੰਦ ਆਏਗੀ।