JALANDHAR WEATHER

ਹਿਮਾਚਲ ਦੇ ਮੁੱਖ ਮੰਤਰੀ ਤੇ ਵਿਧਾਇਕ ਰਾਕੇਸ਼ ਕਾਲੀਆ ਨੂੰ ਫੋਨ 'ਤੇ ਜਾਨੋਂ ਮਾਰਨ ਦੀ ਧਮਕੀ

ਊਨਾ , 11 ਜੁਲਾਈ (ਹਰਪਾਲ ਸਿੰਘ ਕੋਟਲਾ)- ਸਿੱਖ ਫਾਰ ਜਸਟਿਸ ਸੰਗਠਨ ਵਲੋਂ ਹਿਮਾਚਲ ਦੇ ਮੁੱਖ ਮੰਤਰੀ ਤੇ ਕਾਂਗਰਸੀ ਵਿਧਾਇਕ ਰਾਕੇਸ਼ ਕਾਲੀਆ ਨੂੰ ਫੋਨ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਇਹ ਕਾਲ ਵਿਧਾਇਕ ਨੂੰ ਉਦੋਂ ਆਈ ਜਦੋਂ ਉਹ ਗਗਰੇਟ ਵਿਧਾਨ ਸਭਾ ਹਲਕੇ ਵਿਚ ਮੌਜੂਦ ਸਨ, ਜਿਸ ਤੋਂ ਬਾਅਦ ਵਿਧਾਇਕ ਨੇ ਪੂਰੇ ਮਾਮਲੇ ਸੰਬੰਧੀ ਪੁਲਿਸ ਸ਼ਿਕਾਇਤ ਦਰਜ ਕਰਵਾਈ ਹੈ।

ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦਰਜ ਕਰਵਾਇਆ ਹੈ ਕਿ 10 ਜੁਲਾਈ ਨੂੰ ਜਦੋਂ ਉਹ ਆਪਣੇ ਵਿਧਾਨ ਸਭਾ ਹਲਕਾ ਗਗਰੇਟ ਵਿਚ ਮੌਜੂਦ ਸਨ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਫੋਨ 'ਤੇ ਧਮਕੀ ਭਰਿਆ ਫੋਨ ਆਇਆ ਅਤੇ ਫੋਨ ਕਰਨ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਸਿੱਖ ਫਾਰ ਜਸਟਿਸ ਸੰਗਠਨ ਦੇ ਮੁਖੀ ਵਜੋਂ ਪੇਸ਼ ਕੀਤਾ। ਉਸ ਨੇ ਧਮਕੀ ਦਿੱਤੀ ਕਿ ਹਿਮਾਚਲ ਖ਼ਾਲਿਸਤਾਨ ਬਣ ਜਾਵੇਗਾ ਅਤੇ ਉਨ੍ਹਾਂ ਨੂੰ ਅਤੇ ਹਿਮਾਚਲ ਪ੍ਰਦੇਸ਼ ਦੇ ਮਾਨਯੋਗ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।

ਐਸ.ਪੀ. ਊਨਾ ਅਮਿਤ ਯਾਦਵ ਨੇ ਕਿਹਾ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ