JALANDHAR WEATHER

ਵੱਖ-ਵੱਖ ਥਾਵਾਂ 'ਤੇ ਕੁਝ ਨੌਜਵਾਨਾਂ ਨੇ ਹਮਲਾ ਕਰਕੇ 2 ਨੌਜਵਾਨਾਂ ਨੂੰ ਕੀਤਾ ਜ਼ਖ਼ਮੀ

ਕਪੂਰਥਲਾ, 11 ਜੁਲਾਈ (ਅਮਨਜੋਤ ਸਿੰਘ ਵਾਲੀਆ)-ਪੁਰਾਣੀ ਰੰਜਿਸ਼ ਦੇ ਚੱਲਦਿਆਂ ਵੱਖ-ਵੱਖ ਥਾਵਾਂ 'ਤੇ 2 ਨੌਜਵਾਨ ਨੂੰ ਕੁਝ ਨੌਜਵਾਨਾਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ | ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਦਾਦਾਖ਼ਲ ਕਰਵਾਇਆ ਗਿਆ | ਪਹਿਲੇ ਮਾਮਲੇ ਵਿਚ ਜੇਰੇ ਇਲਾਜ ਹਿਮਾਂਸ਼ੂ ਪੁੱਤਰ ਰਾਜ ਕੁਮਾਰ ਵਾਸੀ ਜੱਟਪੁਰਾ ਨੇ ਦੱਸਿਆ ਕਿ ਉਹ ਘਰੇਲੂ ਸਾਮਾਨ ਲੈਣ ਜਾ ਰਿਹਾ ਸੀ ਤਾਂ ਸਿਟੀ ਹਾਲ ਦੇ ਨਜ਼ਦੀਕ ਕੁੱਝ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ | ਦੂਸਰੇ ਮਾਮਲੇ ਵਿਚ ਹਮਲਾਵਰਾਂ ਨੇ ਸੀਨਪੁਰਾ ਚੌਕ ਨਜ਼ਦੀਕ ਗੋਲਡੀ ਪੁੱਤਰ ਰਸ਼ਪਾਲ ਸਿੰਘ ਵਾਸੀ ਸੀਨਪੁਰਾ 'ਤੇ ਹਮਲਾ ਕਰਕੇ ਉਸ ਨੂੰ ਵੀ ਜ਼ਖ਼ਮੀ ਕਰ ਦਿੱਤਾ | ਜ਼ਖ਼ਮੀ ਗੋਲਡੀ ਨੇ ਦੱਸਿਆ ਕਿ ਹਮਲਾਵਰ ਉਸ ਦਾ ਪਰਸ, ਮੋਬਾਈਲ ਤੇ ਹੋਰ ਸਾਮਾਨ ਵੀ ਕਥਿਤ ਤੌਰ 'ਤੇ ਖੋਹ ਕੇ ਲੈ ਗਏ | ਦੋਵਾਂ ਜ਼ਖ਼ਮੀਆਂ ਦਾ ਇਲਾਜ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਨਵਦੀਪ ਸਿੰਘ ਵਲੋਂ ਕੀਤਾ ਜਾ ਰਿਹਾ ਹੈ ਤੇ ਦੋਵਾਂ ਦੀ ਐਮ.ਐਲ.ਆਰ. ਕੱਟ ਕੇ ਥਾਣਾ ਸਿਟੀ ਨੂੰ ਭੇਜ ਦਿੱਤੀ ਗਈ ਹੈ | ਕੁਝ ਸਮੇਂ ਬਾਅਦ ਦੂਜੀ ਧਿਰ ਦਾ ਇਕ ਨੌਜਵਾਨ ਗੋਲਾ ਪੁੱਤਰ ਹਰਪ੍ਰੀਤ ਸਿੰਘ ਵਾਸੀ ਸੀਨਪੁਰਾ ਸਿਵਲ ਹਸਪਤਾਲ ਇਲਾਜ ਕਰਵਾਉਣ ਆਇਆ ਤਾਂ ਦੋਵੇਂ ਧਿਰ ਆਪਸ ਵਿਚ ਥੱਪੜੋ-ਥੱਪੜੀ ਹੋ ਗਏ | ਜਿਸ 'ਤੇ ਡਿਊਟੀ ਡਾਕਟਰ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਤਾਂ ਮੌਕੇ 'ਤੇ ਪਹੁੰਚੀ ਪੀ.ਸੀ.ਆਰ. ਟੀਮ ਨੇ ਦੋਵਾਂ ਧਿਰਾਂ ਨੂੰ ਵੱਖ-ਵੱਖ ਕਰਕੇ ਮਾਹੌਲ ਨੂੰ ਸ਼ਾਂਤ ਕੀਤਾ | ਸੂਚਨਾ ਮਿਲਣ 'ਤੇ ਥਾਣਾ ਸਿਟੀ ਦੇ ਐਸ.ਐਚ.ਓ. ਬਿਕਰਮਜੀਤ ਸਿੰਘ ਚੌਹਾਨ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ