JALANDHAR WEATHER

ਗੁਰੂਹਰਸਹਾਏ ਪੁਲਿਸ ਨੇ ਕੱਢਿਆ ਫਲੈਗ ਮਾਰਚ

ਗੁਰੂਹਰਸਹਾਏ, 12 ਜੁਲਾਈ (ਕਪਿਲ ਕੰਧਾਰੀ)-ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਤੇ ਫਿਰੋਜ਼ਪੁਰ ਦੇ ਐਸ.ਐਸ.ਪੀ. ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਬ-ਡਵੀਜ਼ਨ ਗੁਰੂਹਰਸਹਾਏ ਦੇ ਡੀ.ਐਸ.ਪੀ. ਸਤਨਾਮ ਸਿੰਘ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਨੇ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ।

ਡੀ.ਐਸ.ਪੀ. ਸਤਨਾਮ ਸਿੰਘ ਦੀ ਅਗਵਾਈ ਹੇਠ ਫਰੀਦਕੋਟ ਰੋਡ, ਮੇਨ ਬਾਜ਼ਾਰ ਮੁਕਤਸਰ ਰੋਡ ਦੇ ਇਲਾਕੇ ਵਿਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀ.ਐਸ.ਪੀ. ਸਤਨਾਮ ਸਿੰਘ ਨੇ ਦੱਸਿਆ ਕਿ ਇਸ ਫਲੈਗ ਮਾਰਚ ਦਾ ਉਦੇਸ਼ ਲੋਕਾਂ ਦੇ ਮਨਾਂ ਵਿਚ ਪੈਦਾ ਹੋਏ ਡਰ ਨੂੰ ਦੂਰ ਕਰਨਾ ਅਤੇ ਉਨ੍ਹਾਂ ਨੂੰ ਇਹ ਦੱਸਣਾ ਹੈ ਕਿ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਹਮੇਸ਼ਾ ਤਿਆਰ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਲਾਕੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ