JALANDHAR WEATHER

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਬੈਂਗਲੁਰੂ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ/ਬੈਂਗਲੁਰੂ, 13 ਜੁਲਾਈ (ਜਸਵੰਤ ਸਿੰਘ ਜੱਸ) - ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਸ਼ੁਰੂ ਕੀਤੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਲਸੂਰ ਬੈਂਗਲੁਰੂ ਵਿਖੇ ਵਿਸ਼ੇਸ਼ ਤੌਰ ‘ਤੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਪੰਥ ਪ੍ਰਸਿਧ ਰਾਗੀ ਜਥਿਆਂ, ਕਥਾਵਾਚਕਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ।
ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੌਵੇਂ ਪਾਤਿਸ਼ਾਹ ਦੀ ਸ਼ਹਾਦਤ ਇਸ ਲਈ ਵੱਡੇ ਮਹੱਤਵ ਵਾਲੀ ਹੈ ਕਿ ਗੁਰੂ ਸਾਹਿਬ ਨੇ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਖ਼ਾਸਕਰ ਕਿਸੇ ਦੂਸਰੇ ਧਰਮ ਲਈ ਆਪਾ ਕੁਰਬਾਨ ਕੀਤਾ। ਅਜਿਹੀ ਮਿਸਾਲ ਦੁਨੀਆ ਦੇ ਧਰਮ ਇਤਿਹਾਸ ਅੰਦਰ ਹੋਰ ਕਿਧਰੇ ਨਹੀਂ ਮਿਲਦੀ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨਾਲ ਨੌਵੇਂ ਪਾਤਿਸ਼ਾਹ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਰਨਾਟਕ ਅੰਦਰ ਸਮਾਗਮ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਅਜਿਹੇ ਸਮਾਗਮਾਂ ਦੀ ਲੜੀ ਪੂਰੇ ਦੇਸ਼ ਤੱਕ ਲੈ ਕੇ ਜਾਣ ਲਈ ਕਿਹਾ। ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਵੀ ਕਥਾ ਵਿਚਾਰਾਂ ਕੀਤੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ