ਜ਼ਿਲ੍ਹੇ 'ਚ ਰੈੱਡ ਅਲਰਟ ਹੋਣ 'ਤੇ ਡੀ.ਐਸ.ਪੀ. ਸਤਨਾਮ ਸਿੰਘ ਨੇ ਨਾਕੇਬੰਦੀ ਕਰਕੇ ਕੀਤੀ ਚੈਕਿੰਗ

ਗੁਰੂ ਹਰ ਸਹਾਏ ,13 ਜੁਲਾਈ (ਕਪਿਲ ਕੰਧਾਰੀ) - ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੀਆਂ ਹਿਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਅਪਰਾਧਾਂ ਅਤੇ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵਲੋਂ ਇਕ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਉਸੇ ਦੇ ਤਹਿਤ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਜ਼ਿਲ੍ਹਾ ਭਰ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਪੁਲਿਸ ਨੂੰ ਸਖ਼ਤ ਹੁਕਮ ਦਿੱਤੇ ਹਨ ਕਿ ਹਰ ਥਾਂ 'ਤੇ ਨਾਕੇ ਲਗਾ ਕੇ ਵਹੀਕਲ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਚੈੱਕਿੰਗ ਕੀਤੀ ਜਾਵੇ । ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਬ ਡਵੀਜ਼ਨ ਗੁਰੂ ਹਰ ਸਹਾਏ ਦੇ ਡੀ.ਐਸ.ਪੀ. ਸਤਨਾਮ ਸਿੰਘ ਵਲੋਂ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਗੁਦੜਢੰਡੀ ਵਿਖੇ ਨਾਕੇਬੰਦੀ ਕਰਕੇ ਆਉਣ ਜਾਉਣ ਵਾਲੇ ਵਹੀਕਲਾਂ ਦੀ ਬੜੀ ਬਾਰੀਕੀ ਦੇ ਨਾਲ ਚੈਕਿੰਗ ਕੀਤੀ ਗਈ। ਇਸ ਮੌਕੇ 'ਤੇ ਕਈ ਵਹੀਕਲਾਂ ਦੇ ਚਲਾਨ ਵੀ ਕੀਤੇ ਗਏ। ਇਸ ਮੌਕੇ ਗੱਲਬਾਤ ਕਰਦੇ ਹੋਏ ਡੀ.ਐਸ.ਪੀ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਰੈੱਡ ਅਲਰਟ ਹੋਣ 'ਤੇ ਨਾਕੇ ਲਗਾ ਕੇ ਵੱਡੀ ਗਿਣਤੀ ਵਿਚ ਵਹੀਕਲਾਂ ਦੀ ਬੜੀ ਬਾਰੀਕੀ ਦੇ ਨਾਲ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ੇ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣਾ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।