ਵਰਲਡ ਸਿੱਖ ਚੈਂਬਰ ਆਫ਼ ਕਾਮਰਸ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦਾ ਸਨਮਾਨ

ਅੰਮ੍ਰਿਤਸਰ, 14 ਜੁਲਾਈ (ਜਸਵੰਤ ਸਿੰਘ ਜੱਸ)- ਵਰਲਡ ਸਿੱਖ ਚੈਂਬਰ ਆਫ਼ ਕਾਮਰਸ ਦੇ ਗਲੋਬਲ ਪ੍ਰਧਾਨ ਪਰਮੀਤ ਸਿੰਘ ਚੱਢਾ ਪੰਜਾਬ ਦੇ ਚੇਅਰਮੈਨ ਰਜਿੰਦਰ ਸਿੰਘ ਮਰਵਾਹਾ ਅਤੇ ਦੇਸ਼ ਵਿਦੇਸ਼ ਦੇ ਹੋਰ ਉੱਘੇ ਕਾਰੋਬਾਰੀਆਂ, ਵਪਾਰੀਆਂ ਤੇ ਸਨਅਤਕਾਰਾਂ ਵਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ. ਪਰਮੀਤ ਸਿੰਘ ਚੱਢਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਵਲੋਂ ਸ਼੍ਰੋਮਣੀ ਕਮੇਟੀ ਦੁਆਰਾ ਮਨਾਈਆਂ ਜਾ ਰਹੀਆਂ 350 ਸਾਲਾ ਸ਼ਤਾਬਦੀਆਂ ਦੌਰਾਨ ਵੀ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਵੱਧ ਚੜ ਕੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਭਾਈ ਰਜਿੰਦਰ ਸਿੰਘ ਮਹਿਤਾ, ਸਤਬੀਰ ਸਿੰਘ ਧਾਮੀ, ਹਰਭਜਨ ਸਿੰਘ ਵਕਤਾ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਦੀ ਹਾਜ਼ਰ ਸਨ।