ਸ਼੍ਰੋਮਣੀ ਅਕਾਲੀ ਦਲ ਵਲੋਂ ਭਲਕੇ (15 ਜੁਲਾਈ) ਨੂੰ ਲੁਧਿਆਣਾ ਵਿਖੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ

ਚੰਡੀਗੜ੍ਹ, 14 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਭਲਕੇ (15 ਜੁਲਾਈ) ਨੂੰ ਦਿੱਤਾ ਜਾਣ ਵਾਲਾ ਧਰਨਾ ਮੌਸਮ ਦੀ ਖ਼ਰਾਬੀ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਧਰਨਾ ਹੁਣ 22 ਜੁਲਾਈ ਨੂੰ ਦਿੱਤਾ ਜਾਵੇਗਾ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਵਲੋਂ ਇਕ ਪੋਸਟ ਪਾ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਸਾਂਝੀ ਕੀਤੀ ਹੈ।
ਪੋਸਟ ਵਿਚ ਲਿਖਿਆ ਹੈ ਕਿ ਆਪ ਸਭ ਦੇ ਧਿਆਨ ਵਿਚ ਲਿਆਇਆ ਜਾਂਦਾ ਹੈ ਕਿ ਕੱਲ ਮਿਤੀ 15 ਜੁਲਾਈ ਨੂੰ ਲੁਧਿਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਦਿੱਤਾ ਜਾਣ ਵਾਲਾ ਧਰਨਾ ਮੌਸਮ ਦੀ ਖਰਾਬੀ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਹੁਣ ਇਹ ਧਰਨਾ ਮਿਤੀ 22 ਜੁਲਾਈ 2025 ਦਿਨ ਮੰਗਲਵਾਰ ਲੁਧਿਆਣਾ ਵਿਖੇ ਹੀ ਦਿੱਤਾ ਜਾਵੇਗਾ। ਕਿਰਪਾ ਕਰਕੇ ਸਾਰੇ ਆਗੂ ਸਹਿਬਾਨ ਨੋਟ ਕਰਨ ਜੀ।