JALANDHAR WEATHER

ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਰਮਿਆਨ ਚੱਲ ਰਿਹਾ ਵਿਵਾਦ ਖ਼ਤਮ

ਅੰਮ੍ਰਿਤਸਰ, 14 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰਾਂ ਦਰਮਿਆਨ ਚੱਲ ਰਿਹਾ ਵਿਵਾਦ ਅੱਜ ਉਸ ਵੇਲੇ ਖਤਮ ਹੋ ਗਿਆ ਜਦੋਂ ਦੋਹਾਂ ਤਖ਼ਤ ਸਹਿਬਾਨਾਂ ਦੇ ਜਥੇਦਾਰਾਂ ਨੇ ਪੰਜ ਸਿੰਘ ਸਾਹਿਬਾਨ ਦੀਆਂ ਇਕੱਤਰਤਾਵਾਂ ਕਰਕੇ ਪਿਛਲੇ ਸਮੇਂ ਵਿਚ ਆਪਣੇ ਵਲੋਂ ਇਕ ਦੂਜੇ ਵਿਰੁੱਧ ਜਾਰੀ ਕੀਤੇ ਹੁਕਮ ਰੱਦ ਕਰਨ ਦਾ ਐਲਾਨ ਕੀਤਾ।

ਅੱਜ ਇੱਥੇ ਪੰਜ ਸਿੰਘ ਸਹਿਬਾਨ ਦੀ ਇਕੱਤਰਤਾ ਉਪਰੰਤ ਜਾਣਕਾਰੀ ਦਿੰਦਿਆਂ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਵਲੋਂ ਉਨ੍ਹਾਂ ਨੂੰ ਪੱਤਰ ਪ੍ਰਾਪਤ ਹੋਇਆ ਹੈ, ਜਿਸ ਵਿਚ ਉਨ੍ਹਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉੱਚਤਾ ਨੂੰ ਪ੍ਰਵਾਨ ਕਰਦਿਆਂ ਕਿੱਥੋਂ ਦੇ ਸਿੰਘ ਸਾਹਿਬਾਨ ਵਲੋਂ ਜਾਰੀ ਆਦੇਸ਼ਾਂ ਬਾਰੇ ਪੁਨਰ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਦੀ ਅਗਵਾਈ ਵਿਚ ਵੀ ਪੰਜ ਸਿੰਘ ਸਾਹਿਬਾਨ ਵਲੋਂ ਇੱਕਤਰਤਾ ਕੀਤੀ ਗਈ ਹੈ, ਜਿਸ ਉਪਰੰਤ ਉਨ੍ਹਾਂ ਵਲੋਂ ਭੇਜੇ ਗਏ ਪੱਤਰ ਅਨੁਸਾਰ ਉਥੋਂ ਦੇ ਪੰਜ ਸਿੰਘ ਸਾਹਿਬਾਨ ਵਲੋਂ ਵੀ ਜਾਰੀ ਆਦੇਸ਼ਾਂ ਨੂੰ ਵਾਪਸ ਲੈ ਲਿਆ ਗਿਆ ਹੈ। ਗਿਆਨੀ ਗੜਗੱਜ ਨੇ ਕਿਹਾ ਕਿ ਹੁਣ ਇਹ ਵਿਵਾਦ ਸਮਾਪਤ ਹੋ ਗਿਆ ਹੈ।

ਜਥੇਦਾਰ ਗੜਗੱਜ ਨੇ ਇਹ ਵੀ ਕਿਹਾ ਕਿ ਤਖਤ ਸ੍ਰੀ ਪਟਨਾ ਸਾਹਿਬ ਕਮੇਟੀ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਬਕਾਇਆ ਸੇਵਾ ਫਲ ਦੇ ਮਾਮਲੇ ਦੇ ਵਿਵਾਦ ਨੂੰ ਜਲਦੀ ਹੱਲ ਕਰਨ। ਇਸ ਦੇ ਨਾਲ ਹੀ ਉਨ੍ਹਾਂ ਗਿਆਨੀ ਗੌਹਰ ਨੂੰ ਵੀ ਆਦੇਸ਼ ਕੀਤਾ ਕਿ ਉਹ ਇਸ ਸੰਬੰਧੀ ਮੀਡੀਆ ਜਾਂ ਸੋਸ਼ਲ ਮੀਡੀਆ ਵਿਚ ਕੋਈ ਬਿਆਨਬਾਜ਼ੀ ਨਹੀਂ ਕਰਨਗੇ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ