JALANDHAR WEATHER

ਪੰਜਾਬ ਰਾਜ ਵਿਕਾਸ ਟੈਕਸ ਸੋਧ ਬਿੱਲ 2025 ਸਰਬਸੰਮਤੀ ਨਾਲ ਪਾਸ, ਕਾਰਵਾਈ 1 ਘੰਟੇ ਲਈ ਮੁਲਤਵੀ

ਚੰਡੀਗੜ੍ਹ, 14 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਰਾਜ ਵਿਕਾਸ ਟੈਕਸ ਸੋਧ ਬਿੱਲ 2025 ਸਰਬਸੰਮਤੀ ਨਾਲ ਪਾਸ ਹੋ ਗਿਆ ਹੈ। ਇਹ ਟੈਕਸ 2017 ਵਿਚ ਕਾਂਗਰਸ ਸਰਕਾਰ ਦੌਰਾਨ ਲਗਾਇਆ ਗਿਆ ਸੀ। ਵਿੱਤ ਮੰਤਰੀ ਨੇ ਇਸ ਐਕਟ ਬਾਰੇ ਵਿਸਥਾਰ ਵਿਚ ਦੱਸਿਆ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।

ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਇਕ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਪੀਕਰ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਮੰਤਰੀ ਅਮਨ ਅਰੋੜਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਭਾਜਪਾ, ਬਸਪਾ ਅਤੇ ਅਕਾਲੀ ਦਲ ਦੇ ਆਗੂਆਂ ਨੂੰ ਇਕ ਘੰਟੇ ਲਈ ਆਪਣੇ ਚੈਂਬਰ ਵਿਚ ਬੁਲਾਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ