JALANDHAR WEATHER

ਸ਼ਤਾਬਦੀ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਕਮੇਟੀ ਵਲੋਂ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਸਮੇਤ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਦਿੱਤਾ ਜਾਵੇਗਾ ਸੱਦਾ

ਅੰਮ੍ਰਿਤਸਰ, 14 ਜੁਲਾਈ (ਜਸਵੰਤ ਸਿੰਘ ਜੱਸ)- 350 ਸਾਲਾ ਸ਼ਤਾਬਦੀਆਂ ਨੂੰ ਮਨਾਉਣ ਸੰਬੰਧੀ ਅੱਜ ਇੱਥੇ ਹੋਈ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਦੀ ਇਕੱਤਰਤਾ ਵਿਚ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਲਈ ਦੇਸ਼ ਦੇ ਰਾਸ਼ਟਰਪਤੀ ਪ੍ਰਧਾਨ ਮੰਤਰੀ ਤੇ ਲੋਕ ਸਭਾ ਸਪੀਕਰ ਸਮੇਤ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਤੇ ਦੇਸ਼ ਵਿਦੇਸ਼ ਦੀਆਂ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸੱਦਾ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼ਤਾਬਦੀਆਂ ਨੂੰ ਸਮਰਪਿਤ ਅਸਾਮ ਅਤੇ ਜੰਮੂ ਕਸ਼ਮੀਰ ਤੋਂ ਵਿਸ਼ੇਸ਼ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਏ ਜਾਣਗੇ ਅਤੇ 23 ਤੋਂ 25 ਨਵੰਬਰ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਦਰਮਿਆਨ ਸਰਬ ਧਰਮ ਸੰਮੇਲਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ ਸ਼ਤਾਬਦੀ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ ਸਥਾਪਿਤ ਕੀਤੀ ਜਾਵੇਗੀ।

ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ, ਪਰਮਜੀਤ ਸਿੰਘ ਸਰਨਾ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਮਨਜੀਤ ਸਿੰਘ ਜੀ.ਕੇ, ਰਘੂਜੀਤ ਸਿੰਘ ਵਿਰਕ, ਕੁਲਵੰਤ ਸਿੰਘ ਮੰਨਣ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ