JALANDHAR WEATHER

ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਵਲੋਂ ਫਾਜ਼ਿਲਕਾ ਦਾ ਦੌਰਾ

ਫਾਜ਼ਿਲਕਾ, 14 ਜੁਲਾਈ (ਬਲਜੀਤ ਸਿੰਘ)-ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਅੱਜ ਫਾਜ਼ਿਲਕਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੈਨਾਲ ਰੈਸਟ ਹਾਊਸ ਵਿਖੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਅਤੇ ਓ.ਬੀ.ਸੀ. ਭਾਈਚਾਰੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਬੈਠਕ ਕਰਕੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਸਰਕਾਰ ਦੀਆਂ ਚੱਲ ਰਹੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਮਿਸ਼ਨ ਵਲੋਂ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ ਤਾਂ ਜੋ ਪੰਜਾਬ ਭਰ ਦੇ ਲੋਕ ਕਮਿਸ਼ਨ ਤੱਕ ਕਿਸੇ ਵੀ ਕੰਮਕਾਜ ਲਈ ਪਹੁੰਚ ਆਸਾਨੀ ਨਾਲ ਕਰ ਸਕਣ। ਉਨ੍ਹਾਂ ਆਖਿਆ ਕਿ ਸਰਕਾਰ ਵਲੋਂ ਪੱਛੜੇ ਵਰਗਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਕਮਿਸ਼ਨ ਇਹ ਯਕੀਨੀ ਬਣਾਏਗਾ ਕਿ ਇਨ੍ਹਾਂ ਸਕੀਮਾਂ ਦਾ ਲਾਭ ਹਰ ਇਕ ਯੋਗ ਵਿਅਕਤੀ ਨੂੰ ਮਿਲੇ। ਮਲਕੀਤ ਸਿੰਘ ਥਿੰਦ ਨੇ ਆਖਿਆ ਕਿ ਪਹਿਲੀ ਵਾਰ ਹੈ ਕਿ ਬਤੌਰ ਕਮਿਸ਼ਨ ਚੇਅਰਮੈਨ ਕੋਈ ਜ਼ਿਲ੍ਹੇਵਾਰ ਦੌਰਾ ਕਰ ਰਿਹਾ ਹੈ ਜਦਕਿ ਪਿਛਲੀਆਂ ਸਰਕਾਰਾਂ ਸਮੇਂ ਅਜਿਹਾ ਨਹੀਂ ਹੋਇਆ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ