ਸਪੈਸ਼ਲ ਸੈਸ਼ਨ ਬੁਲਾਇਆ ਪਰ ਸੈਸ਼ਨ ਦੀ ਤਿਆਰੀ ਨਹੀਂ ਕੀਤੀ - ਬਾਜਵਾ

ਚੰਡੀਗੜ੍ਹ, 14 ਜੁਲਾਈ-ਪ੍ਰਤਾਪ ਸਿੰਘ ਬਾਜਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਸਪੈਸ਼ਲ ਸੈਸ਼ਨ ਬੁਲਾਇਆ ਗਿਆ ਪਰ ਸੈਸ਼ਨ ਦੀ ਤਿਆਰੀ ਨਹੀਂ ਕੀਤੀ। ਲੋਕਾਂ ਨੂੰ ਸਰਕਾਰ ਤੋਂ ਬਹੁਤ ਉਮੀਦਾਂ ਸੀ। ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ 2025' 'ਤੇ ਬਹਿਸ ਕੱਲ੍ਹ ਹੋਵੇਗੀ। ਬੇਅਦਬੀ ਦੀਆਂ ਘਟਨਾਵਾਂ 'ਤੇ, ਮੁੱਖ ਮੰਤਰੀ ਨੂੰ ਕੁਝ ਗੰਭੀਰਤਾ ਦਿਖਾਉਣ ਦੀ ਲੋੜ ਹੈ।
ਵਿਧਾਨ ਸਭਾ ਸੈਸ਼ਨ ਤੋਂ ਬਾਹਰ ਆ ਕੇ ਪ੍ਰਤਾਪ ਸਿੰਘ ਬਾਜਵਾ ਨੇ ਮਾਨ ਸਰਕਾਰ ਉਤੇ ਕਈ ਸ਼ਬਦੀ ਹਮਲੇ ਕੀਤੇ। ਦੱਸ ਦਈਏ ਕਿ ਜਦੋਂ ਮੁੱਖ ਮੰਤਰੀ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਤੀਜੇ ਦਿਨ ਬੇਅਦਬੀਆਂ ਖਿਲਾਫ ਬਿੱਲ ਪੇਸ਼ ਕੀਤਾ ਤਾਂ ਪ੍ਰਤਾਪ ਸਿੰਘ ਬਾਜਵਾ ਨੇ ਇਸ ਬਿੱਲ ਉਤੇ ਚਰਚਾ ਲਈ ਸਮਾਂ ਮੰਗਿਆ ਪਰ ਸਪੀਕਰ ਕੁਲਤਾਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਸੈਸ਼ਨ ਕੱਲ੍ਹ ਤੱਕ ਲਈ ਮੁਲਤਵੀ ਕੀਤਾ ਜਾਂਦਾ ਹੈ।