ਪੰਜਾਬ ਵਿਧਾਨ ਸਭਾ 'ਚ ਮਹੱਤਵਪੂਰਨ ਮੁੱਦਿਆਂ 'ਤੇ ਹੋਈ ਚਰਚਾ - ਸੀ.ਐਮ. ਮਾਨ

ਚੰਡੀਗੜ੍ਹ, 14 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਬਹੁਤ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਹੋਈ ਹੈ। ਪੰਜਾਬ ਦੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਮੈਂ ਪੰਜਾਬ ਪ੍ਰੀਵੈਂਸ਼ਨ ਆਫ ਆਫੈਂਸ ਅਗੇਂਸਟ ਹੋਲੀ ਸਕ੍ਰਿਪਚਰਸ ਬਿੱਲ 2025' ਵਿਧਾਨ ਸਭਾ ਵਿਚ ਪੇਸ਼ ਕੀਤਾ ਹੈ। ਇਹ ਬਹੁਤ ਦੁਖਦਾਈ ਹੈ ਕਿ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੂੰ ਸੂਬੇ ਵਿਚ ਬੇਅਦਬੀ ਦੀਆਂ ਘਟਨਾਵਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਅਸੀਂ ਕੱਲ੍ਹ ਬਿੱਲ 'ਤੇ ਬਹਿਸ ਕਰਾਂਗੇ ਅਤੇ ਬਿੱਲ ਪਾਸ ਹੋ ਜਾਵੇਗਾ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੀ ਕੈਬਨਿਟ ਮੀਟਿੰਗ ਅੱਜ ਹੋਈ। ਇਸ ਮੀਟਿੰਗ ਵਿਚ ਬੇਅਦਬੀ ਮਾਮਲਿਆਂ ਬਾਰੇ ਸਖ਼ਤ ਕਾਨੂੰਨ ਬਣਾਉਣ ਲਈ ਤਿਆਰ ਕੀਤੇ ਗਏ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਕਾਨੂੰਨ ਨਾਲ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਮਿਲੇਗੀ।