ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਹੋਈ ਮੌਤ

ਕਪੂਰਥਲਾ, 14 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਇਕ ਹਵਾਲਾਤੀ ਦੀ ਹਾਲਤ ਵਿਗੜਨ 'ਤੇ ਉਸ ਨੂੰ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਡਿਊਟੀ ਡਾਕਟਰ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਤਾਇਨਾਤ ਡਿਊਟੀ ਡਾਕਟਰ ਨੇ ਦੱਸਿਆ ਕਿ ਪਰਮਿੰਦਰ ਕੁਮਾਰ ਪੁੱਤਰ ਦਰਸ਼ਨ ਰਾਮ, ਜੋ ਕਿ ਐਨ.ਡੀ.ਪੀ.ਐਸ. ਦੇ ਕੇਸ ਵਿਚ ਜੇਲ੍ਹ ਵਿਚ ਬੰਦ ਸੀ, ਨੂੰ ਜੇਲ੍ਹ ਮੁਲਾਜ਼ਮ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਵਿਖੇ ਲੈ ਕੇ ਆਏ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ।
ਉਨ੍ਹਾਂ ਕਿਹਾ ਕਿ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।