JALANDHAR WEATHER

ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ਦੀ ਕਾਰਵਾਈ ਹੋਈ ਸ਼ੁਰੂ

ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ਦੀ ਚੌਥ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸਦਨ ਵਿਚ ਸਭ ਤੋਂ ਪਹਿਲਾਂ ਅਰਦਾਸ ਹੋਈ ਤੇ ਉਸ ਤੋਂ ਬਾਅਦ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਬਜ਼ੁਰਗ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਫ਼ੌਜਾ ਸਿੰਘ ਦੇ ਨਾਂਅ ਕਈ ਵਿਸ਼ਵ ਰਿਕਾਰਡ ਸਨ ਤੇ ਉਹ ਹਮੇਸ਼ਾ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਰਹੇ ਹਨ।

ਇਜਲਾਸ ਦੀ ਕਾਰਵਾਈ ਧਿਆਨ ਦਿਵਾਓ ਮਤੇ ਨਾਲ ਸ਼ੁਰੂ ਹੋਈ, ਜਿਸ ਦਾ ਜਵਾਬ ਸਦਨ ਵਿਚ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵਲੋਂ ਦਿੱਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ