ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਵਿਜੀਲੈਂਸ ਦਾ ਛਾਪਾ




ਅੰਮ੍ਰਿਤਸਰ, 15 ਜੁਲਾਈ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ’ਤੇ ਮੁੜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਰਿਹਾਇਸ਼ ’ਤੇ ਵੱਡੀ ਗਿਣਤੀ ਪੁਲਿਸ ਬਲ ਦੇ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ ਤੇ ਘਰ ਦੇ ਚਾਰੇ ਪਾਸੇ ਤੇ ਘਰ ਨੂੰ ਜਾਣ ਵਾਲੇ ਸਾਰੇ ਰਸਤਿਆਂ ’ਤੇ ਬੈਰੀਕੇਡਿੰਗ ਕੀਤੀ ਗਈ ਹੈ।
ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਤੇ ਬਿਕਰਮ ਸਿੰਘ ਮਜੀਠੀਆ ਜੇਲ੍ਹ ’ਚ ਬੰਦ ਹਨ।