ਸ਼੍ਰੋਮਣੀ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਾਕਾ ਕਰਨ ਦੀ ਮੁੜ ਆਈ ਧਮਕੀ ਭਰੀ ਈਮੇਲ

ਅੰਮ੍ਰਿਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਾਕਾ ਕਰਨ ਦੀ ਧਮਕੀ ਭਰੀ ਮੁੜ ਈਮੇਲ ਪ੍ਰਾਪਤ ਹੋਣ ਦੀ ਸੂਚਨਾ ਮਿਲੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਸਥਾਨਕ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸੰਗਤਾਂ ਆਮ ਵਾਂਗ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਬੀਤੇ ਕੱਲ੍ਹ ਈਮੇਲ ਰਾਹੀਂ ਮਿਲੀ ਧਮਕੀ ਮਾਮਲੇ ਵਿਚ ਪੁਲਿਸ ਅਤੇ ਸਰਕਾਰ ਵਲੋਂ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਮੁੜ ਅਜਿਹੀ ਧਮਕੀ ਨਾ ਆਉਂਦੀ। ਇਸੇ ਦੌਰਾਨ ਪਤਾ ਲੱਗਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰਾਂ ਦੇ ਬਾਹਰ ਪੁਲਿਸ ਵਲੋਂ ਜਿਥੇ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ, ਉਥੇ ਬੀ.ਐਸ.ਐਫ. ਦੇ ਜਵਾਨ ਵੀ ਤਾਇਨਾਤ ਦੇਖੇ ਗਏ ਹਨ।