JALANDHAR WEATHER

ਪੱਖੇ ਨਾਲ ਲਟਕ ਕੇ ਵਿਅਕਤੀ ਨੇ ਲਿਆ ਫਾਹਾ

ਮਾਛੀਵਾੜਾ ਸਾਹਿਬ, 15 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਸਰਹਿੰਦ ਨਹਿਰ ਕਿਨਾਰੇ ਵਸਦੇ ਪਿੰਡ ਗੜ੍ਹੀ ਤਰਖਾਣਾ ਵਿਖੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਵਲੋਂ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ ਗਈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ (62) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਗੁਰਮੇਲ ਸਿੰਘ ਜੋ ਕਿ ਟਰੱਕ ਡਰਾਈਵਰ ਸੀ ਅਤੇ ਘਰ ਵਿਚ ਪਿਛਲੇ ਕੁਝ ਸਮੇਂ ਤੋਂ ਇਕੱਲਾ ਹੀ ਰਹਿੰਦਾ ਸੀ। ਉਸ ਵਲੋਂ ਘਰ ਵਿਚ ਪੱਖੇ ਨਾਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ ਗਈ।

ਸਹਾਇਕ ਥਾਣੇਦਾਰ ਪਵਨਜੀਤ ਨੇ ਕਿਹਾ ਕਿ ਗੁਰਮੇਲ ਸਿੰਘ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤੀ ਹੈ। ਪੁਲਿਸ ਵਲੋਂ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ