ਐਤਵਾਰ (20 ਜੁਲਾਈ) ਨੂੰ ਹੋਵੇਗਾ ਸ. ਫੌਜਾ ਸਿੰਘ ਦਾ ਅੰਤਿਮ ਸੰਸਕਾਰ

ਜਲੰਧਰ, 17 ਜੁਲਾਈ- ਸੜਕ ਹਾਦਸੇ ਵਿਚ ਜਾਨ ਗਵਾਉਣ ਵਾਲੇ 114 ਸਾਲਾ ਤੇ ਦੁਨੀਆ ਦੇ ਸਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਅੰਤਿਮ ਸੰਸਕਾਰ ਲਈ ਸਮਾਂ ਅਤੇ ਤਾਰੀਖ ਤੈਅ ਕਰ ਲਈ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ (20 ਜੁਲਾਈ) ਦੁਪਹਿਰ 12 ਵਜੇ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਤੋਂ ਆਉਣ ਤੋਂ ਬਾਅਦ ਕੀਤਾ ਜਾਵੇਗਾ। ਅੱਜ ਫੌਜਾ ਸਿੰਘ ਦੀ ਭੈਣ ਵਿਦੇਸ਼ ਤੋਂ ਆਵੇਗੀ ਅਤੇ ਇਕ ਜਾਂ ਦੋ ਹੋਰ ਪਰਿਵਾਰਕ ਮੈਂਬਰ ਵਿਦੇਸ਼ ਤੋਂ ਆਉਣਗੇ।
ਦੱਸ ਦੇਈਏ ਕਿ ਬੀਤੇ ਦਿਨੀਂ ਸ. ਫੌਜਾ ਸਿੰਘ ਇਕ ਕਾਰ ਚਾਲਕ ਵਲੋਂ ਟੱਕਰ ਮਾਰ ਦਿੱਤੀ ਗਈ ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿਚ ਇਕ ਵਿਅਕਤੀ ਨੂੰ ਵੀ ਗਿ੍ਰਫ਼ਤਾਰ ਕੀਤਾ ਹੈ, ਜਿਸ ਦੀ ਪਛਾਣ 30 ਸਾਲਾ ਐਨ.ਆਰ.ਆਈ. ਅੰਮ੍ਰਿਤਪਾਲ ਸਿੰਘ ਢਿੱਲੋਂ ਵਜੋਂ ਹੋਈ ਹੈ ਤੇ ਪੁਲਿਸ ਨੇ ਹਾਦਸੇ ’ਚ ਵਰਤੀ ਗਈ ਕਾਰ ਵੀ ਬਰਾਮਦ ਕਰ ਲਈ ਸੀ।