ਸ੍ਰੀ ਦਰਬਾਰ ਸਾਹਿਬ ਵਿਖੇ ਧਮਾਕੇ ਕਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਤੋਂ ਡੁੰਘਾਈ ਨਾਲ ਹੋਵੇ ਪੁੱਛ ਪੜਤਾਲ: ਮੁੱਖ ਸਕੱਤਰ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 18 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਮੈਂਬਰ ਕੁਲਵੰਤ ਸਿੰਘ ਮੰਨਣ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਧਮਾਕੇ ਦੀਆਂ ਧਮਕੀ ਭਰੀਆਂ ਈਮੇਲ ਭੇਜਣ ਵਾਲੇ ਵਿਅਕਤੀ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ, ਮੁੱਖ ਮੰਤਰੀ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਅਪੀਲ ਕੀਤੀ ਹੈ ਕਿ ਇਸ ਵਿਅਕਤੀ ਤੋਂ ਡੁੰਘਾਈ ਨਾਲ ਜਾਂਚ ਕੀਤੀ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਮੰਨਣ ਨੇ ਕਿਹਾ ਕਿ ਇਸ ਵਿਅਕਤੀ ਦਾ ਧਮਕੀਆਂ ਦੇਣ ਦਾ ਮਨੋਰਥ ਕੀ ਸੀ ਤੇ ਇਸ ਦੇ ਪਿਛੇ ਕਿਹੜੇ ਵਿਅਕਤੀ ਜਾਂ ਏਜੰਸੀਆਂ ਕੰਮ ਕਰ ਰਹੀਆਂ ਹਨ, ਇਸ ਸੰਬੰਧੀ ਵੀ ਸਰਕਾਰ ਨੂੰ ਡੁੰਘਾਈ ਨਾਲ ਪੜਤਾਲ ਕਰਕੇ ਸੱਚ ਸਾਹਮਣੇ ਲਿਆਉਣਾ ਚਾਹੀਦਾ ਹੈ।