ਗੁਰੂ ਹਰ ਸਹਾਏ ਹਲਕੇ 'ਚ ਗੁਰਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ 15 ਪਰਿਵਾਰ ਕਾਂਗਰਸ 'ਚ ਸ਼ਾਮਿਲ

ਗੁਰੂ ਹਰ ਸਹਾਏ, ਫਿਰੋਜ਼ਪੁਰ, 18 ਜੁਲਾਈ (ਹਰਚਰਨ ਸਿੰਘ ਸੰਧੂ)-ਗੁਰੂ ਹਰ ਸਹਾਏ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਵਿਚ ਵਿਚਰ ਰਹੇ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਪਿੰਡਾਂ ਵਿਚ ਸਰਗਰਮੀਆਂ ਲਗਾਤਾਰ ਤੇਜ਼ ਕੀਤੀਆਂ ਹੋਈਆਂ ਹਨ, ਜਿਸ ਤਹਿਤ ਗੁਰਦੀਪ ਸਿੰਘ ਢਿੱਲੋਂ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ, ਜਿਸ ਤਹਿਤ ਅੱਜ ਗੁਰੂ ਹਰ ਸਹਾਏ ਹਲਕੇ ਦੇ ਪਿੰਡ ਤਾਰਾ ਸਿੰਘ ਵਾਲਾ ਤੋਂ 15 ਪਰਿਵਾਰ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਹਨ।
ਪਿੰਡ ਦੇ ਕਾਂਗਰਸੀ ਆਗੂ ਸੁਰਜੀਤ ਸਿੰਘ ਤਾਰਾ ਸਿੰਘ ਵਾਲਾ ਦੀ ਪ੍ਰੇਰਨਾ ਸਦਕਾ ਹਰਜਿੰਦਰ ਸਿੰਘ, ਮਹਿੰਦਰ ਸਿੰਘ, ਸੰਤਾ ਸਿੰਘ, ਡੋਗਰ ਸਿੰਘ, ਬਿੰਦੂ, ਤੀਰਥ ਸਿੰਘ, ਵਿਸਾਖਾ ਸਿੰਘ, ਹਰਨਾਮ ਸਿੰਘ, ਸਾਰਜ ਸਿੰਘ, ਲਵਪ੍ਰੀਤ ਸਿੰਘ, ਕਸ਼ਮੀਰ ਸਿੰਘ, ਕਿੱਕਰ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ ਆਦਿ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਸਮੂਹ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਗੁਰਦੀਪ ਸਿੰਘ ਢਿੱਲੋਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਆਉਣ ਵਾਲੇ ਦਿਨਾਂ ਅੰਦਰ ਵੱਡੀ ਗਿਣਤੀ ਵਿਚ ਲੋਕਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਕਈ ਹੋਰ ਪਿੰਡਾਂ ਤੋਂ ਕਾਂਗਰਸੀ ਵਰਕਰ ਵੀ ਹਾਜ਼ਰ ਸਨ।