JALANDHAR WEATHER

ਅਧਿਕਾਰੀਆਂ ਵਲੋਂ ਗੋਦ ਲਈਆਂ ਸੜਕਾਂ ਦਾ ਨਿਰੀਖਣ

ਜਲੰਧਰ, 18 ਜੁਲਾਈ (ਚੰਦੀਪ ਭੱਲਾ)- ਸੜਕਾਂ ਦੀ ਨਿਰੰਤਰ ਨਿਗਰਾਨੀ ਲਈ ਸ਼ੁਰੂ ਕੀਤੇ 'ਪੰਜਾਬ ਸੜਕ ਸਫ਼ਾਈ ਮਿਸ਼ਨ' ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਅਲਾਟ ਕੀਤੀਆਂ ਸੜਕਾਂ ਦਾ ਦੌਰਾ ਕਰਕੇ ਉੱਥੇ ਸਾਫ-ਸਫਾਈ ਸਮੇਤ ਹੋਰ ਹੋਣ ਵਾਲੇ ਕੰਮਾਂ ਦਾ ਜਾਇਜ਼ਾ ਲਿਆ ਗਿਆ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਸੜਕਾਂ ਦੀ ਸਥਿਤੀ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਵੱਲੋਂ 10 ਕਿੱਲੋਮੀਟਰ ਤੱਕ ਦੀਆਂ 51 ਸੜਕਾਂ ਨੂੰ ਅਡਾਪਟ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਅਲਾਟ ਕੀਤੀਆਂ ਸੜਕਾਂ ਦਾ ਨਿਰੀਖਣ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਨਾਲ ਉੱਥੇ ਪੇਸ਼ ਆ ਰਹੀਆਂ ਟੋਇਆਂ, ਸਾਫ਼-ਸਫਾਈ, ਸਟਰੀਟ ਲਾਈਟਾਂ ਸਮੇਤ ਹੋਰ ਸਮੱਸਿਆਵਾਂ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਜਲਦ ਹੱਲ ਕਰਵਾਉਣ ਵਿਚ ਮਦਦ ਮਿਲੇਗੀ | ਡਾ. ਅਗਰਵਾਲ ਨੇ ਕਿਹਾ ਕਿ ਇਹ ਮਿਸ਼ਨ ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਸਾਫ਼-ਸੁਥਰੇ ਰਾਜਾਂ 'ਚੋਂ ਇੱਕ ਬਣਾਉਣ ਦੀ ਸੋਚ ਤੋਂ ਪ੍ਰੇਰਿਤ ਹੈ | ਇਸ ਮਿਸ਼ਨ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਪੁਰਾਣੀ ਸੁਰਾਨੁੱਸੀ ਸੜਕ ਦਾ ਨਿਰੀਖਣ ਕੀਤਾ ਗਿਆ ਤੇ ਸਬੰਧਿਤ ਅਧਿਕਾਰੀਆਂ ਨੂੰ ਸੜਕ ਦੇ ਕਿਨਾਰੇ ਪਏ ਕੂੜੇ ਦੇ ਢੇਰ ਚੁਕਵਾਉਣ ਦੇ ਨਿਰਦੇਸ਼ ਦਿੱਤੇ ਗਏ | ਉਨ੍ਹਾਂ ਅਧਿਕਾਰੀਆਂ ਨੂੰ ਸੜਕ ਦੀ ਸਾਫ-ਸਫਾਈ ਨਿਯਮਿਤ ਤੌਰ 'ਤੇ ਯਕੀਨੀ ਬਣਾਉਣ ਲਈ ਕਿਹਾ | ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਵੱਲੋਂ ਬੀ.ਐਮ.ਸੀ. ਚੌਕ ਤੋਂ ਕੂਲ ਰੋਡ ਤੱਕ ਦੇ ਹਿੱਸੇ ਦਾ ਦੌਰਾ ਕੀਤਾ ਗਿਆ | ਉਨ੍ਹਾਂ ਅਧਿਕਾਰੀਆਂ ਨੂੰ ਚੁਨਮੁਨ ਮਾਲ ਨੇੜੇ ਫੁੱਟਪਾਥਾਂ ਦੀ ਮੁਰੰਮਤ ਕਰਨ ਦੇ ਨਿਰਦੇਸ਼ ਦਿੱਤੇ | ਐੱਸ.ਡੀ.ਐਮ. ਜਲੰਧਰ-1 ਰਣਦੀਪ ਸਿੰਘ ਹੀਰ ਵੱਲੋਂ ਬੁਲੰਦਪੁਰ ਰੋਡ ਦਾ ਨਿਰੀਖਣ ਕੀਤਾ ਗਿਆ | ਇਸੇ ਤਰ੍ਹਾਂ ਐੱਸ.ਡੀ.ਐਮ. ਜਲੰਧਰ-2 ਸ਼ਾਇਰੀ ਮਲਹੋਤਰਾ ਨੇ ਐਨ.ਐੱਚ. 44 ਦਾ ਜਾਇਜ਼ਾ ਲੈਂਦਿਆਂ ਸੜਕ ਦੇ ਕਿਨਾਰੇ ਗਿੱ੍ਰਲਾਂ ਤੇ ਡਰੇਨਜ਼ ਕਵਰ ਦਰੁਸਤ ਕਰਨ ਲਈ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਕੀਤੀਆਂ | ਐੱਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵੱਲੋਂ ਪਠਾਨਕੋਟ ਹਾਈਵੇਅ ਤੇ ਕਿਸ਼ਨਪੁਰਾ ਚੌਕ ਦਾ ਦੌਰਾ ਕੀਤਾ ਗਿਆ | ਐੱਸ.ਡੀ.ਐਮ. ਨਕੋਦਰ ਲਾਲ ਵਿਸ਼ਵਾਸ ਵੱਲੋਂ ਨਕੋਦਰ ਰੋਡ ਦੇ ਨਾਲ-ਨਾਲ ਐਨ.ਐੱਚ. 71 ਦਾ ਜਾਇਜ਼ਾ ਲਿਆ ਗਿਆ ¢ ਇਸ ਤੋਂ ਇਲਾਵਾ ਸਕੱਤਰ ਆਰ.ਟੀ.ਏ. ਬਲਬੀਰ ਰਾਜ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ, ਰਿਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ ਤੇ ਸਹਾਇਕ ਕਮਿਸ਼ਨਰ (ਯੂ.ਟੀ.) ਮੁਕੀਲਨ ਆਰ ਵੱਲੋਂ ਵੀ ਉਨ੍ਹਾਂ ਨੂੰ ਅਲਾਟ ਸੜਕੀ ਹਿੱਸਿਆਂ ਦਾ ਦੌਰਾ ਕਰਕੇ ਸਬੰਧਿਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ