JALANDHAR WEATHER

ਨਾਭਾ ਜੇਲ ’ਚ ਨਜ਼ਰਬੰਦ ਮਜੀਠੀਆ ਨੂੰ ਪੁਲਿਸ ਮੋਹਾਲੀ ਪੇਸ਼ੀ ਲਈ ਲੈ ਕੇ ਹੋਈ ਰਵਾਨਾ

ਨਾਭਾ, 19 ਜੁਲਾਈ (ਜਗਨਾਰ ਸਿੰਘ ਦੁਲੱਦੀ)- ਪੰਜਾਬ ਵਿਜੀਲੈਂਸ ਪੁਲਿਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਜੋ ਕਿ ਪਿਛਲੇ ਕਈ ਦਿਨਾਂ ਤੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਸਨ, ਦੀ ਅੱਜ 14 ਦਿਨਾਂ ਨਿਆਂਇਕ ਹਿਰਾਸਤ ਖ਼ਤਮ ਹੋਣ ਉਪਰੰਤ, ਉਨ੍ਹਾਂ ਨੂੰ ਅੱਜ ਸਵੇਰੇ ਕਰੀਬ 10.06 ਵਜੇ ਮੋਹਾਲੀ ਕੋਰਟ ਲਈ ਭਾਰੀ ਪੁਲਿਸ ਫੋਰਸ ਦੀ ਨਿਗਰਾਨੀ ਹੇਠ ਲਿਜਾਇਆ ਗਿਆ।

ਬਿਕਰਮ ਮਜੀਠੀਆ ਦੀ ਪੇਸ਼ੀ ਨੂੰ ਲੈ ਕੇ ਨਾਭਾ ਜੇਲ੍ਹ ਦੇ ਬਾਹਰ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਸਵੇਰ ਤੋਂ ਹੀ ਪੁਲਿਸ ਵਲੋਂ ਸਖ਼ਤ ਇੰਤਜ਼ਾਮ ਕੀਤੇ ਗਏ ਸਨ ਅਤੇ ਟਿੱਪਰਾਂ ਦੀ ਮਦਦ ਨਾਲ ਨਾਭਾ ਭਵਾਨੀਗੜ੍ਹ ਸੜਕ ’ਤੇ ਚੱਲਣ ਵਾਲੀ ਆਵਾਜਾਈ ਵੀ ਠੱਪ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ