ਬਿਕਰਮ ਸਿੰਘ ਮਜੀਠੀਆ ਨੂੰ ਮੁੜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਲੈ ਪੁੱਜੀ ਪੁਲਿਸ

ਨਾਭਾ, (ਪਟਿਆਲਾ), 19 ਜੁਲਾਈ (ਜਗਨਾਰ ਸਿੰਘ ਦੁਲੱਦੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੱਡੀ ਪੁਲਿਸ ਫੋਰਸ ਦੀ ਦੇਖ ਰੇਖ ਹੇਠ 14 ਦਿਨਾਂ ਦੀ ਨਿਆਂਇਕ ਹਿਰਾਸਤ ਖਤਮ ਹੋਣ ਉਪਰੰਤ ਮੋਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਸੀ, ਜਿਥੋਂ ਅਦਾਲਤ ਵਲੋਂ ਮੁੜ ਬਿਕਰਮ ਸਿੰਘ ਮਜੀਠੀਆ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਦਿੱਤਾ ਗਿਆ ਹੈ, ਜਿਸ ਤਹਿਤ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਪੁਲਿਸ ਦੀਆਂ ਗੱਡੀਆਂ ਦਾ ਕਾਫ਼ਲਾ ਕਰੀਬ 1 ਵੱਜ ਕੇ 55 ਮਿੰਟ ’ਤੇ ਨਾਭਾ ਦੀ ਜੇਲ੍ਹ ਵਿਚ ਦਾਖਲ ਹੋ ਗਿਆ ਹੈ।