JALANDHAR WEATHER

ਵਿਜੀਲੈਂਸ ਨੇ ਰਮਨ ਅਰੋੜਾ ਸਮੇਤ 2 ਹੋਰਾਂ ਦਾ ਚਲਾਨ ਅਦਾਲਤ 'ਚ ਕੀਤਾ ਪੇਸ਼

ਜਲੰਧਰ, 19 ਜੁਲਾਈ-ਵਿਜੀਲੈਂਸ ਵਲੋਂ ਰਮਨ ਅਰੋੜਾ, ਮਹੇਸ਼ ਮੁਖੀਜਾ ਅਤੇ ਹਰਪ੍ਰੀਤ ਕੌਰ ਦਾ ਚਲਾਨ ਅਦਾਲਤ ਵਿਚ ਪੇਸ਼ ਕੀਤਾ ਗਿਆ। ਦੱਸਣਯੋਗ ਹੈ ਕਿ ਵਿਜੀਲੈਂਸ ਨੇ 23 ਜੂਨ ਨੂੰ ਜਲੰਧਰ ਤੋਂ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਸਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਗਈ। ਰਿਮਾਂਡ ਦੌਰਾਨ ਕਈ ਮਹੱਤਵਪੂਰਨ ਜਾਣਕਾਰੀਆਂ ਵੀ ਸਾਹਮਣੇ ਆਈਆਂ ਜਿਨ੍ਹਾਂ ਨੂੰ ਚਾਰਜਸ਼ੀਟ ਦਾ ਹਿੱਸਾ ਬਣਾਇਆ ਗਿਆ।

ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਅਤੇ ਧੋਖਾਧੜੀ ਦੇ ਮਾਮਲੇ ਵਿਚ, ਉਸ ‘ਤੇ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਦੌਲਤ ਇਕੱਠੀ ਕਰਨ ਅਤੇ ਬੇਨਿਯਮੀਆਂ ਵਿਚ ਸ਼ਾਮਿਲ ਹੋਣ ਦਾ ਦੋਸ਼ ਹੈ। ਗ੍ਰਿਫ਼ਤਾਰੀ ਤੋਂ ਬਾਅਦ ਉਸਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਪੁੱਛਗਿੱਛ ਲਈ ਪੁਲਿਸ ਰਿਮਾਂਡ ‘ਤੇ ਲਿਆ ਗਿਆ ਸੀ। ਹੁਣ ਰਮਨ ਅਰੋੜਾ ਜੇਲ੍ਹ ਵਿਚ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ