JALANDHAR WEATHER

ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ ਅਤੇ ਆਤਿਸ਼ਬਾਜ਼ੀ

ਅੰਮ੍ਰਿਤਸਰ, 19 ਜੁਲਾਈ - ਅੱਠਵੇਂ ਪਾਤਸ਼ਾਹੀ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਸ਼ਾਮ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬੜੇ ਹੀ ਸੁੰਦਰ ਤਰੀਕੇ ਸਜਾਇਆ ਗਿਆ। ਇਸ ਪਵਿੱਤਰ ਦਿਹਾੜੇ 'ਤੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਨਤਮਸਤਕ ਹੋਣ ਲਈ ਪੁੱਜੀਆਂ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ।
ਇੱਥੇ ਪਹੁੰਚੇ ਸ਼ਰਧਾਲੂਆਂ ਅਨੁਸਾਰ ਸੁੰਦਰ ਆਤਿਸ਼ਬਾਜ਼ੀ ਦੇਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ। ਇਹ ਗੁਰੂ ਘਰ ਵਿਚ ਨਜ਼ਾਰਾ ਵੇਖਣ ਵਾਲਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ