JALANDHAR WEATHER

ਲੋਪੋਕੇ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ

ਚੋਗਾਵਾਂ/ਅੰਮਿ੍ਤਸਰ, 20 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਮਨਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਇੰਦਰਜੀਤ ਸਿੰਘ ਡੀ.ਐਸ.ਪੀ. ਰਾਜਾਸਾਂਸੀ ਦੀ ਅਗਵਾਈ ਹੇਠ ਥਾਣਾ ਲੋਪੋਕੇ ਪੁਲਿਸ ਵਲੋਂ ਇਕ ਦੋਸ਼ੀ ਗੁਰਵਿੰਦਰ ਸਿੰਘ ਨੂੰ 490 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਸੰਬੰਧੀ ਡੀ.ਐਸ.ਪੀ. ਇੰਦਰਜੀਤ ਸਿੰਘ ਰਾਜਾਸਾਂਸੀ ਨੇ ਦੱਸਿਆ ਕਿ ਥਾਣਾ ਲੋਪੋਕੇ ਦੇ ਮੁਖੀ ਹਿਮਾਂਸ਼ੂ ਭਗਤ ਤੇ ਪੁਲਿਸ ਵਲੋਂ ਗਸ਼ਤ ਦੌਰਾਨ ਨਵੇਂ ਬਣ ਰਹੇ ਹਾਈਵੇ ਦੇ ਕੱਟ ਨੇੜੇ ਤੋਂ ਗੁਰਵਿੰਦਰ ਸਿੰਘ ਵਾਸੀ ਬੋਪਾਰਾਏ ਖੁਰਦ ਨੂੰ 490 ਗ੍ਰਾਮ ਹੈਰੋਇਨ ਸਮੇਤਗ੍ਰਿਫ਼ਤਾਰ ਕੀਤਾ ਗਿਆ। ਇਸ ਸੰਬੰਧੀ ਉਕਤ ਦੋਸ਼ੀ ਖਿਲਾਫ ਥਾਣਾ ਲੋਪੋਕੇ ਵਿਖੇ 21/61/85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਕਤ ਗ੍ਰਿਫ਼ਤਾਰ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਉਸ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ