ਤਿਰੂਪਤੀ ਦੇ ਰੇਨੀਗੁੰਟਾ ਹਵਾਈ ਅੱਡੇ 'ਤੇ ਇੰਡੀਗੋ ਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ, 221 ਯਾਤਰੀ ਸੀ ਸਵਾਰ
ਤਿਰੂਪਤੀ, 20 ਜੁਲਾਈ - ਤਿਰੂਪਤੀ ਦੇ ਰੇਨੀਗੁੰਟਾ ਹਵਾਈ ਅੱਡੇ 'ਤੇ ਇੰਡੀਗੋ ਦੀ ਇਕ ਉਡਾਣ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਤਕਨੀਕੀ ਖ਼ਰਾਬੀ ਕਾਰਨ ਐਮਰਜੈਂਸੀ ਲੈਂਡਿੰਗ ਕੀਤੀ ਗਈ। ਸੂਤਰਾਂ ਦਾ ਕਹਿਣਾ ਹੈ ਕਿ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਸੁਰੱਖਿਅਤ ਢੰਗ ਨਾਲ ਕੀਤੀ ਗਈ। ਉਸ ਸਮੇਂ ਜਹਾਜ਼ ਵਿਚ 221 ਯਾਤਰੀ ਸਵਾਰ ਸਨ।