JALANDHAR WEATHER

ਲੋਕ ਸਭਾ ’ਚ ਵਿਰੋਧੀ ਧਿਰ ਵਲੋਂ ਹੰਗਾਮਾ

ਨਵੀਂ ਦਿੱਲੀ, 21 ਜੁਲਾਈ- ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ, ਵਿਰੋਧੀ ਧਿਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰ ਖੜ੍ਹੇ ਹੋ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਵਿਰੋਧੀ ਧਿਰ ਦੇ ਸੰਸਦ ਮੈਂਬਰ ਆਪ੍ਰੇਸ਼ਨ ਸੰਧੂਰ ’ਤੇ ਚਰਚਾ ਦੀ ਮੰਗ ਕਰ ਰਹੇ ਹਨ। ਇਸ ਦੌਰਾਨ, ਲੋਕ ਸਭਾ ਸਪੀਕਰ ਨੇ ਕਿਹਾ ਕਿ ਇਸ ਸਮੇਂ ਪ੍ਰਸ਼ਨ ਕਾਲ ਚੱਲ ਰਿਹਾ ਹੈ ਅਤੇ ਪ੍ਰਸ਼ਨ ਕਾਲ ਤੋਂ ਬਾਅਦ, ਹਰ ਵਿਸ਼ੇ ’ਤੇ ਨਿਯਮਾਂ ਅਨੁਸਾਰ ਚਰਚਾ ਕੀਤੀ ਜਾਵੇਗੀ।

ਲੋਕ ਸਭਾ ਸਪੀਕਰ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਵਹਾਰ ’ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਜੋ ਸੰਸਦ ਮੈਂਬਰ ਨਾਅਰੇਬਾਜ਼ੀ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਸਦਨ ਤੋਂ ਬਾਹਰ ਜਾਣਾ ਚਾਹੀਦਾ ਹੈ। ਸਦਨ ਨਾਅਰੇਬਾਜ਼ੀ ਲਈ ਨਹੀਂ, ਸਗੋਂ ਚਰਚਾ ਲਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ