ਸੁਖਬੀਰ ਸਿੰਘ ਬਾਦਲ ਪਹੁੰਚੇ ਹੀਰੋ ਫਾਰਮ

ਮੱਖੂ, (ਫ਼ਿਰੋਜ਼ਪੁਰ), 21 ਜੁਲਾਈ (ਕੁਲਵਿੰਦਰ ਸਿੰਘ ਸੰਧੂ/ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਜ਼ੀਰਾ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਹੀਰੋ ਦੇ ਗ੍ਰਹਿ ਹੀਰੋ ਫਾਰਮ ’ਤੇ ਪਹੁੰਚੇ। ਇਥੇ ਉਹ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨਗੇ ਅਤੇ ਹਰਪ੍ਰੀਤ ਸਿੰਘ ਹੀਰੋ ਨੂੰ ਪਾਰਟੀ ਦੀ ਵੱਡੀ ਜ਼ਿੰਮੇਵਾਰੀ ਸੌਂਪਣਗੇ।