ਵਿਰੋਧੀ ਧਿਰ ਨੂੰ ਸਦਨ ’ਚ ਬੋਲਣ ਦੀ ਨਹੀਂ ਦਿੱਤੀ ਜਾ ਰਹੀ ਇਜਾਜ਼ਤ- ਰਾਹੁਲ ਗਾਂਧੀ

ਨਵੀਂ ਦਿੱਲੀ, 21 ਜੁਲਾਈ- ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰਨ ਤੋਂ ਬਾਅਦ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਸਵਾਲ ਇਹ ਹੈ ਕਿ ਰੱਖਿਆ ਮੰਤਰੀ ਨੂੰ ਸਦਨ ਵਿਚ ਬੋਲਣ ਦੀ ਇਜਾਜ਼ਤ ਹੈ, ਪਰ ਵਿਰੋਧੀ ਧਿਰ ਦੇ ਮੈਂਬਰਾਂ, ਜਿਨ੍ਹਾਂ ਵਿਚ ਮੈਂ ਵੀ ਸ਼ਾਮਿਲ ਹਾਂ ਤੇ ਵਿਰੋਧੀ ਧਿਰ ਦਾ ਨੇਤਾ ਹਾਂ, ਨੂੰ ਬੋਲਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਇਕ ਨਵਾਂ ਦ੍ਰਿਸ਼ਟੀਕੌਣ ਹੈ।
ਉਨ੍ਹਾਂ ਅੱਗੇ ਕਿਹਾ ਕਿ ਪਰੰਪਰਾ ਅਨੁਸਾਰ ਜੇਕਰ ਸਰਕਾਰ ਵਾਲੇ ਪਾਸੇ ਦੇ ਲੋਕ ਬੋਲ ਸਕਦੇ ਹਨ, ਤਾਂ ਸਾਨੂੰ ਵੀ ਬੋਲਣ ਲਈ ਥਾਂ ਦਿੱਤੀ ਜਾਣੀ ਚਾਹੀਦੀ ਹੈ।