JALANDHAR WEATHER

ਸਕੂਲ ’ਚ ਬੱਚੀ ਦੀ ਮੌਤ ਤੋਂ ਬਾਅਦ ਲੋਕਾਂ ਨੇ ਜਲੰਧਰ ਹੁਸ਼ਿਆਰਪੁਰ ਹਾਈਵੇਅ ਕੀਤਾ ਜਾਮ

ਆਦਮਪੁਰ, (ਜਲੰਧਰ), 21 ਜੁਲਾਈ- ਆਦਮਪੁਰ ਵਿਖੇ ਇਕ ਨਿੱਜੀ ਸਕੂਲ ਬੱਸ ਦੀ ਟੱਕਰ ਨਾਲ ਵਿਦਿਆਰਥਣ ਦੀ ਮੌਤ ਹੋ ਗਈ ਸੀ। ਮ੍ਰਿਤਕਾ ਦੀ ਪਛਾਣ 5 ਸਾਲਾ ਕੀਰਤ ਧੀ ਇੰਦਰਜੀਤ ਸਿੰਘ ਵਾਸੀ ਉਦੇਸੀਆਂ ਵਜੋਂ ਹੋਈ । ਸਕੂਲ ਦੀ ਲਾਪਰਵਾਹੀ ਕਾਰਨ ਲੋਕਾਂ ਨੇ ਜਲੰਧਰ-ਹੁਸ਼ਿਆਰਪੁਰ ਹਾਈਵੇਅ ਜਾਮ ਕਰ ਦਿੱਤਾ। ਲੋਕਾਂ ਵਲੋਂ ਸਕੂਲ ਮੈਨੇਜਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਮੰਗ ਕੀਤੀ ਕਿ ਡਰਾਈਵਰ ਦੇ ਨਾਲ-ਨਾਲ ਸਕੂਲ ਮੈਨੇਜਰ ਖਿਲਾਫ਼ ਵੀ ਕੇਸ ਦਰਜ ਕੀਤਾ ਜਾਵੇ। ਇਸ ਦੇ ਨਾਲ ਹੀ ਘਟਨਾ ਸੰਬੰਧੀ ਮੌਕੇ ’ਤੇ ਪਹੁੰਚੀ ਪੁਲਿਸ ਮਾਮਲੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨਾਂ ’ਤੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਡਰਾਈਵਰ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਘਟਨਾ ਤੋਂ ਬਾਅਦ ਸਕੂਲ ਦੇ ਹੋਰ ਬੱਚਿਆਂ ਦੇ ਪਰਿਵਾਰਕ ਮੈਂਬਰ ਆ ਕੇ ਬੱਚਿਆਂ ਨੂੰ ਘਰ ਲੈ ਗਏ।

ਲੋਕਾਂ ਨੇ ਕਿਹਾ ਕਿ ਨਾ ਤਾਂ ਸਕੂਲ ਵਲੋਂ ਸਕੂਲ ਬੰਦ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਕਾਰਨ ਲੋਕਾਂ ਵਲੋਂ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਪੁਲਿਸ ਕਹਿ ਰਹੀ ਹੈ ਕਿ ਸਕੂਲ ਜਲਦੀ ਬੰਦ ਕੀਤਾ ਜਾ ਰਿਹਾ ਹੈ। ਪੁਲਿਸ ਨੇ ਕਿਹਾ ਕਿ ਮ੍ਰਿਤਕ ਲੜਕੀ ਦੇ ਪਰਿਵਾਰ ਦੇ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਬੱਸ ਨੂੰ ਹਿਰਾਸਤ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਕੂਲ ਬੰਦ ਕਰਨ ਬਾਰੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਪਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰ ਸਕੂਲ ਤੋਂ ਘਰ ਲੈ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ