JALANDHAR WEATHER

ਬਰਖਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਦੀ ਹਾਈਕੋਰਟ ਵਲੋਂ ਜ਼ਮਾਨਤ ਅਰਜ਼ੀ ਰੱਦ

ਬਠਿੰਡਾ, 21 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਚਿੱਟਾ ਬਰਾਮਦਗੀ ਮਾਮਲੇ 'ਚ ਪੰਜਾਬ ਪੁਲਿਸ ਦੀ ਨੌਕਰੀ ਤੋਂ ਬਰਖਾਸਤ ਅਤੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਬਠਿੰਡਾ ਜੇਲ੍ਹ 'ਚ ਬੰਦ ਸੀਨੀਅਰ ਮਹਿਲਾ ਸਿਪਾਹੀ ਅਮਨਦੀਪ ਕੌਰ ਦੀ ਹੁਣ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਵੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ 7 ਜੁਲਾਈ ਨੂੰ ਉਸ ਨੇ ਬਠਿੰਡਾ ਦੀ ਜ਼ਿਲ੍ਹਾ ਅਦਾਲਤ 'ਚ ਜ਼ਮਾਨਤ ਅਰਜ਼ੀ ਲਗਾਈ ਸੀ, ਜੋ ਜ਼ਿਲ੍ਹਾ ਅਦਾਲਤ ਨੇ ਰੱਦ ਕਰ ਦਿੱਤੀ ਗਈ ਸੀ। ਜ਼ਿਲ੍ਹਾ ਅਦਾਲਤ ਤੋਂ ਬਾਅਦ ਹਾਈਕੋਰਟ ਵਲੋਂ ਵੀ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੇ ਜਾਣ ਤੋਂ ਬਾਅਦ ਉਸ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਜ਼ਿਕਰਯੋਗ ਹੈ ਕਿ ਇਸੇ ਸਾਲ 2 ਅਪ੍ਰੈਲ ਨੂੰ 17.71 ਗ੍ਰਾਮ ਚਿੱਟੇ ਸਮੇਤ ਇਕ ਥਾਰ ਗੱਡੀ ਨਾਲ ਗ੍ਰਿਫਤਾਰ ਕੀਤੀ ਗਈ ਅਮਨਦੀਪ ਨੂੰ ਸੂਬਾ ਸਰਕਾਰ ਨੇ ਦੂਜੇ ਦਿਨ ਪੁਲਿਸ ਦੀ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਤੇ ਕੁਝ ਸਮਾਂ ਜੇਲ੍ਹ 'ਚ ਰਹਿਣ ਤੋਂ ਬਾਅਦ ਉਹ ਜ਼ਮਾਨਤ ਉਪਰ ਬਾਹਰ ਆ ਗਈ ਸੀ ਪਰ 26 ਮਈ ਨੂੰ ਉਸ ਨੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਬਠਿੰਡਾ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਸੀ ਤੇ ਇਸ ਸਮੇਂ ਉਹ ਬਠਿੰਡਾ ਜੇਲ੍ਹ 'ਚ ਬੰਦ ਹੈ। ਇਸ ਮਾਮਲੇ 'ਚ ਉਸ ਦੀ ਇਕ ਕਰੋੜ ਤੋਂ ਵੱਧ ਜਾਇਦਾਦ ਵੀ ਕੇਸ ਨਾਲ ਅਟੈਚ ਕੀਤੀ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ