JALANDHAR WEATHER

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪ੍ਰੋ. ਬਡੂੰਗਰ ਵਲੋਂ ਕਿਤਾਬਾਂ ਦਾ ਸੈੱਟ ਭੇਂਟ

ਪਟਿਆਲਾ, 21 ਜੁਲਾਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵਲੋਂ ਆਪਣੀਆਂ ਲਿਖਤ "ਸਿੱਖ ਜਰਨੈਲ ਸਾਡੇ ਕੌਮੀ ਹੀਰੇ ਅਤੇ ਭਾਰਤ ਦੀ ਆਜ਼ਾਦੀ ਵਿਚ ਸਿੱਖਾਂ ਦਾ ਯੋਗਦਾਨ" ਪੁਸਤਕਾਂ ਦਾ ਸੈੱਟ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਭੇਟ ਕੀਤਾ। ਇਸ ਮੌਕੇ ਬੋਲਦਿਆਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਇਕੋ ਇਕ ਅਜਿਹੇ ਅਕਾਲੀ ਨੇਤਾ ਹਨ, ਜਿਨ੍ਹਾਂ ਨੇ ਧਾਰਮਿਕ ਅਤੇ ਰਾਜਨੀਤਿਕ ਖੇਤਰ ਵਿਚ ਲੰਮਾ ਸਮਾਂ ਸਫਲਤਾਪੂਰਵਕ ਕਾਰਜਸ਼ੀਲ ਰਹਿੰਦਿਆਂ ਗੁਰਮਤਿ ਸਾਹਿਤ ਅਤੇ ਸਿੱਖ ਇਤਿਹਾਸ ਨੂੰ ਕਲਮਬੰਦ ਕਰਦਿਆਂ 9 ਪੁਸਤਕਾਂ ਪਾਠਕਾਂ ਦੀ ਝੋਲੀ ਪਾ ਕੇ ਆਪਣਾ ਵੱਡਾ ਯੋਗਦਾਨ ਪਾਇਆ।

ਸਿੰਘ ਸਾਹਿਬ ਜਥੇਦਾਰ ਗੜਗੱਜ ਨੇ ਕਿਹਾ ਕਿ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵਲੋਂ ਆਪਣੇ ਬਤੌਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਕਾਰਜਕਾਲ ਦੌਰਾਨ ਅਜਿਹੇ ਮਿਸਾਲੀ ਇਤਿਹਾਸਿਕ ਫੈਸਲੇ ਲਏ ਹਨ, ਜਿਨ੍ਹਾਂ ਉਤੇ ਸਿੱਖ ਕੌਮ ਨੂੰ ਹਮੇਸ਼ਾ ਮਾਣ ਰਹੇਗਾ। ਉਨ੍ਹਾਂ ਕਿਹਾ ਕਿ ਵੱਡੀ ਗੱਲ ਇਹ ਦੇਖਣ ਨੂੰ ਮਿਲੀ ਹੈ ਕਿ ਆਪਣੀ ਵਡੇਰੀ ਉਮਰ ਵਿਚ ਹੀ ਸਿੱਖੀ ਪ੍ਰਤੀ ਲਗਨ ਅਤੇ ਲੋੜਵੰਦਾਂ ਦੀ ਮਦਦ ਕਰਨ ਲਈ ਪ੍ਰੋਫੈਸਰ ਬਡੂੰਗਰ ਵਲੋਂ ਹਰੇਕ ਸਮੇਂ ਤਤਪਰ ਰਹਿਣਾ ਵੀ ਆਪਣੇ-ਆਪ ਵਿਚ ਇਕ ਵੱਡੀ ਮਿਸਾਲ ਹੈ, ਜਿਸ ਤੋਂ ਹੋਰ ਵੀ ਸ਼੍ਰੋਮਣੀ ਕਮੇਟੀ ਮੈਂਬਰ ਸੇਧ ਲੈ ਕੇ ਪੰਥ ਦੀ ਸੇਵਾ ਕਰ ਰਹੇ ਹਨ।

ਪ੍ਰੋ. ਬਡੂੰਗਰ ਨੂੰ ਵਧਾਈ ਦਿੰਦਿਆਂ ਸਿੰਘ ਸਾਹਿਬ ਨੇ ਇਨ੍ਹਾਂ ਦੀ ਚੰਗੀ ਸਿਹਤ ਤੇ ਲੰਬੀ ਉਮਰ ਦੀ ਕਾਮਨਾ ਵੀ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸ਼ਮਸ਼ੇਰ ਸਿੰਘ ਬਡੂੰਗਰ ਅਤੇ ਹੋਰ ਆਗੂ ਵੀ ਹਾਜ਼ਰ ਸਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ