ਵਿਦਿਆਰਥੀ ਭਾਈ ਜਸ਼ਨਦੀਪ ਸਿੰਘ ਨੇ ਪੰਜਾਬ ਯੂਥ ਬਾਕਸਿੰਗ ਮੁਕਾਬਲੇ 'ਚ ਗੋਲਡ ਮੈਡਲ ਜਿੱਤਿਆ

ਟਾਂਗਰਾ, 21 ਜੁਲਾਈ (ਹਰਜਿੰਦਰ ਸਿੰਘ ਕਲੇਰ)-ਸੰਤ ਬਾਬਾ ਗੁਰਬਖਸ਼ ਸਿੰਘ ਜੀ ਖਾਲਸਾ ਅਕੈਡਮੀ ਜੱਬੋਵਾਲ ਦੇ ਉਤਸ਼ਾਹਿਤ ਵਿਦਿਆਰਥੀ ਭਾਈ ਜਸ਼ਨਦੀਪ ਸਿੰਘ ਨੇ ਪੰਜਾਬ ਯੂਥ ਬਾਕਸਿੰਗ ਸਟੇਟ ਚੈਂਪੀਅਨਸ਼ਿਪ ਵਿਚ ਭਾਗ ਲੈ ਕੇ ਚੰਗਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਪੰਜਾਬ ਵਿਚ ਪਹਿਲਾ ਸਥਾਨ ਹਾਸਲ ਕੀਤਾ। ਅਕੈਡਮੀ ਦੇ ਮੁੱਖ ਸੇਵਾਦਾਰ ਭਾਈ ਮਲਕੀਤ ਸਿੰਘ ਨੇ ਵਿਦਿਆਰਥੀ ਜਸ਼ਨਦੀਪ ਸਿੰਘ ਤੇ
ਉਨ੍ਹਾਂ ਦੀ ਇਸ ਵੱਡੀ ਜਿੱਤ ਉਤੇ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਵਿਦਿਆਰਥੀ ਨੇ ਅਕੈਡਮੀ, ਮਾਪਿਆਂ ਅਤੇ ਸਿੱਖ ਕੌਮ ਦਾ ਸਿਰ ਉੱਚਾ ਕਰ ਦਿੱਤਾ ਹੈ। ਜਸ਼ਨਦੀਪ ਸਿੰਘ ਦੀ ਇਹ ਪ੍ਰਾਪਤੀ ਸਖਤ ਮਿਹਨਤ, ਦ੍ਰਿੜ੍ਹ ਨਿਸ਼ਚਾ ਤੇ ਕੋਚ ਕਰਨਜੀਤ ਸਿੰਘ ਦੀ ਸਮਰਪਿਤ ਟ੍ਰੇਨਿੰਗ ਦੀ ਦੇਣ ਹੈ।
ਇਸ ਦੌਰਾਨ ਭਵਿੱਖ ਵਿਚ ਹੋਰ ਉਚਾਈਆਂ ਹਾਸਲ ਕਰਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਭਾਈ ਮਲਕੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਜਸ਼ਨਦੀਪ ਸਿੰਘ ਨੈਸ਼ਨਲ ਪੱਧਰ ਉਤੇ ਕਰਵਾਈ ਜਾ ਰਹੀ ਨੈਸ਼ਨਲ ਬਾਕਸਿੰਗ ਮੁਕਾਬਲੇ ਵਿਚ ਹਿੱਸਾ ਲੈਣ ਬਿਹਾਰ ਜਾ ਰਿਹਾ ਹੈ। ਇਸ ਮੌਕੇ ਗਿਆਨੀ ਤੇਜਬੀਰ ਸਿੰਘ, ਪ੍ਰਿੰਸੀਪਲ ਸੁਰਿੰਦਰ ਸਿੰਘ, ਮਾਸਟਰ ਗੁਰਪਿੰਦਰ ਸਿੰਘ, ਬਾਕਸਿੰਗ ਕੋਚ ਕਰਨਜੀਤ ਸਿੰਘ, ਭਾਈ ਸੁਖਚੈਨ ਸਿੰਘ, ਭਾਈ ਸੁਖਦੇਵ ਸਿੰਘ ਆਦਿ ਹਾਜ਼ਰ ਸਨ।