JALANDHAR WEATHER

ਪਿੰਡ ਮੂੰਮ ਵਿਖੇ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਖੇਤੀਬਾੜੀ ਸੈਂਟਰ 'ਤੇ ਚੈਕਿੰਗ

ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)-ਖੇਤੀਬਾੜੀ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਨਰਿੰਦਰਪਾਲ ਸਿੰਘ ਬੈਨੀਪਾਲ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਜਗਸੀਰ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਖੇਤੀਬਾੜੀ ਸੈਂਟਰ ਪਿੰਡ ਮੂੰਮ (ਬਰਨਾਲਾ) ਵਿਖੇ ਅਚਾਨਕ ਚੈਕਿੰਗ ਕੀਤੀ ਗਈ। ਸੈਂਟਰ ਮਾਲਕ ਵਲੋਂ ਅਣ-ਅਧਿਕਾਰਤ ਥਾਂ ਉਪਰ ਡੀ. ਏ. ਪੀ. ਖਾਦ ਅਤੇ ਦਵਾਈਆਂ ਸਟੋਰ ਕੀਤੀਆਂ ਪਾਈਆ ਗਈਆਂ।

ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ, ਬਲਾਕ ਖੇਤੀਬਾੜੀ ਅਫਸਰ ਮਹਿਲ ਕਲਾਂ ਡਾ. ਹਰਨਮਦੀਪ ਸਿੰਘ ਨੇ ਦੱਸਿਆ ਕਿ ਸਟੋਰ ਦੇ ਮਾਲਕ ਵਲੋਂ ਅਣ-ਅਧਿਕਾਰਤ ਗੁਦਾਮ 'ਚ ਖਾਦ ਅਤੇ ਵੱਖ-ਵੱਖ ਤਰ੍ਹਾਂ ਦੀਆਂ ਕੀਟਨਾਸ਼ਕ ਦਵਾਈਆਂ ਨੂੰ ਸਟੋਰ ਕਰਕੇ ਰੱਖਿਆ ਹੋਇਆ ਸੀ। ਮਹਿਕਮੇ ਦੀ ਟੀਮ ਵਲੋਂ ਮੌਕੇ ਉਤੇ ਹੀ ਉਨ੍ਹਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ। ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।

ਪਤਾ ਲੱਗਦਿਆ ਹੀ ਥਾਣਾ ਮਹਿਲ ਕਲਾਂ ਦੇ ਮੁੱਖ ਅਫਸਰ ਸ਼ੇਰਵਿੰਦਰ ਸਿੰਘ ਔਲਖ ਨੇ ਤੁਰੰਤ ਆਪਣੀ ਟੀਮ ਸਮੇਤ ਖੇਤੀਬਾੜੀ ਸੈਂਟਰ ਮੂੰਮ ਵਿਖੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ। ਸੰਪਰਕ ਕਰਨ ਉਤੇ ਦੁਕਾਨ ਮਾਲਕ ਇੰਦਰਜੀਤ ਸਿੰਘ ਨੇ ਕਿਹਾ ਕਿ ਗੁਦਾਮ 'ਚ ਥਾਂ ਨਾ ਹੋਣ ਕਰਕੇ ਉਨ੍ਹਾਂ ਗੁਆਂਢ 'ਚ ਇਕ ਕਮਰੇ ਵਿਚ ਖਾਦ ਅਤੇ ਦਵਾਈਆਂ ਰਖਵਾ ਦਿੱਤੀਆਂ ਸਨ ਜਿਨ੍ਹਾਂ ਦੇ ਬਿੱਲ ਵਗੈਰਾ ਪੂਰੇ ਹਨ। ਉਹ ਖੇਤੀਬਾੜੀ ਵਿਭਾਗ ਦੀ ਟੀਮ ਨੂੰ ਜਾਂਚ-ਪੜਤਾਲ 'ਚ ਪੂਰਾ ਸਹਿਯੋਗ ਦੇਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ