JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਸ੍ਰੀ ਹਰਿਮੰਦਰ ਸਾਹਿਬ ਪੁੱਜਣ ਦੀ ਸੰਭਾਵਨਾ

ਅੰਮ੍ਰਿਤਸਰ, 22 ਜੁਲਾਈ (ਜਸਵੰਤ ਸਿੰਘ ਜੱਸ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਅੱਜ ਦੁਪਹਿਰ ਸਮੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣ ਦੀ ਸੰਭਾਵਨਾ ਹੈ। ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਆਪ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੁਪਹਿਰ 12-1 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜਣਗੇ।

ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਸੰਬੰਧੀ ਆ ਰਹੀਆਂ ਈ.ਮੇਲ ਧਮਕੀਆਂ ਤੋਂ ਬਾਅਦ ਮੁੱਖ ਮੰਤਰੀ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜ ਰਹੇ ਹਨ ਤੇ ਉਨ੍ਹਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਸ ਪਾਸ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ