ਲੈਂਡ ਪੂਲਿੰਗ ਨੀਤੀ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਧਰਨਾ ਅੱਜ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਲੈਂਡ ਪੂਲਿੰਗ ਨੀਤੀ ਖਿਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅੱਜ ਮਿੰਨੀ ਸਕੱਤਰੇਤ ਦੇ ਬਾਹਰ ਇਕ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ। ਲੁਧਿਆਣਾ ਵਿਚ ਸਵੇਰ ਤੋਂ ਹੀ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਵਰਕਰਾਂ ਦੀ ਆਮਦ ਅਜੇ ਘੱਟ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੁਝ ਹੀ ਦੇਰ ਵਿਚ ਲੁਧਿਆਣਾ ਪਹੁੰਚ ਰਹੇ ਹਨ ਅਤੇ ਉਹ ਇੱਥੇ ਵਰਕਰਾਂ ਨੂੰ ਸੰਬੋਧਨ ਕਰਨਗੇ, ਜਿਸ ਕਾਰਨ ਪੁਲਿਸ ਵਲੋਂ ਵੀ ਮਿੰਨੀ ਸਕੱਤਰੇਤ ਦੇ ਬਾਹਰ ਵੱਡੇ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ।